ਖਬਰਿਸਤਾਨ ਨੈੱਟਵਰਕ- ਬਠਿੰਡਾ ਵਿਚ ਵਿਆਹ ਦੀਆਂ ਖੁਸ਼ੀਆਂ ਉਸ ਵੇਲੇ ਗਮ ਵਿਚ ਬਦਲ ਗਈਆਂ, ਜਦੋਂ ਨਵ ਵਿਆਹੇ ਲੜਕੇ ਦਾ ਕਤਲ ਕਰ ਦਿੱਤਾ ਗਿਆ। ਮਾਮਲਾ ਸੰਗਤ ਮੰਡੀ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ, ਜਿਸ ਦਾ 4 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ।
ਵਿਆਹ ਦੇ 4 ਦਿਨਾਂ ਬਾਅਦ ਹੋਇਆ ਕਤਲ
ਜਾਣਕਾਰੀ ਅਨੁਸਾਰ ਉਕਤ ਨੌਜਵਾਨ ਸੰਗਤ ਕਲਾਂ ਵਿਖੇ ਕਿਸੇ ਕੰਮ ਲਈ ਆਇਆ ਸੀ, ਉਸ ਸਮੇਂ ਦੋ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਉਤੇ ਹਮਲਾ ਕਰ ਦਿੱਤਾ, ਜਿਸ ਕਾਰਣ ਨੌਜਵਾਨ ਦੀ ਮੌਤ ਹੋ ਗਈ। ਥਾਣਾ ਸੰਗਤ ਦੀ ਪੁਲਿਸ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰ ਰਹੀ ਹੈ।