View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਬੀਤੇ ਦਿਨੀਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਸੀ। ਰਮਨ ਅਰੋੜਾ ਨੂੰ ਲਗਭਗ ਸਾਢੇ 7 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ਤੋਂ ਬਾਅਦ ਦੇਰ ਰਾਤ ਰਮਨ ਅਰੋੜਾ ਨੂੰ ਡਾਕਟਰੀ ਜਾਂਚ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਰਾਤ 12 ਵਜੇ ਦੇ ਕਰੀਬ, ਰਮਨ ਅਰੋੜਾ ਦਾ ਸਿਵਲ ਹਸਪਤਾਲ ਵਿਖੇ ਵਿਜੀਲੈਂਸ ਟੀਮ ਦੀ ਨਿਗਰਾਨੀ ਹੇਠ ਮੈਡੀਕਲ ਕਰਵਾਇਆ ਗਿਆ।

ਰਮਨ ਅਰੋੜਾ ਦੀ ਡਾਕਟਰੀ ਪ੍ਰਕਿਰਿਆ ਸਿਵਲ ਹਸਪਤਾਲ ਦੀ ਈਐਮਓ ਡਾਕਟਰ ਸਿਮਰਨ ਕੌਰ ਦੀ ਨਿਗਰਾਨੀ ਹੇਠ ਕੀਤੀ ਗਈ। ਹਾਲਾਂਕਿ, ਇਸ ਦੌਰਾਨ ਰਮਨ ਅਰੋੜਾ ਨੂੰ ਕਾਰ ਤੋਂ ਬਾਹਰ ਨਹੀਂ ਕੱਢਿਆ ਗਿਆ।

ਸੀਐਮ ਪੋਰਟਲ ‘ਤੇ ਸ਼ਿਕਾਇਤਾਂ ਮਿਲ ਰਹੀਆਂ ਸਨ

ਦੱਸ ਦੇਈਏ ਕਿ ਮੁੱਖ ਮੰਤਰੀ ਦੇ ਪੋਰਟਲ ‘ਤੇ ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਸਬੰਧੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਜਲੰਧਰ ਦੇ ਸਹਾਇਕ ਟਾਊਨ ਪਲਾਨਰ ਸੁਖਦੇਵ ਵਸ਼ਿਸ਼ਟ ਨਾਲ ਮਿਲੀਭੁਗਤ ਕਰਕੇ, ਉਹ ਲੋਕਾਂ ਨੂੰ ਨੋਟਿਸ ਭੇਜਦਾ ਸੀ ਅਤੇ ਫਿਰ ਮਾਮਲੇ ਨੂੰ ਸੁਲਝਾਉਣ ਲਈ ਮੋਟੀਆਂ ਰਕਮਾਂ ਲੈਂਦਾ ਸੀ।

ਜਾਣਕਾਰੀ ਦਿੰਦਿਆਂ ‘ਆਪ’ ਆਗੂ ਬਲਤੇਜ ਪੰਨੂ ਨੇ ਦੱਸਿਆ ਕਿ ਲਗਾਤਾਰ ਸ਼ਿਕਾਇਤਾਂ ਮਿਲਣ ਤੋਂ ਬਾਅਦ ਪਹਿਲਾਂ ਏਟੀਪੀ ਵਿਰੁੱਧ ਕਾਰਵਾਈ ਕੀਤੀ ਗਈ ਅਤੇ ਫਿਰ ਵਿਧਾਇਕ ਰਮਨ ਅਰੋੜਾ ਵਿਰੁੱਧ ਛਾਪੇਮਾਰੀ ਕੀਤੀ ਗਈ। ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾ ਰਹੀ ਹੈ।

ਇਸ ਦੇ ਨਾਲ ਹੀ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ 14 ਮਈ, 2025 ਨੂੰ, ਬਿਊਰੋ ਨੂੰ ਇੰਜੀਨੀਅਰਜ਼ ਅਤੇ ਬਿਲਡਿੰਗ ਡਿਜ਼ਾਈਨਰਜ਼ ਐਸੋਸੀਏਸ਼ਨ, ਜਲੰਧਰ ਦੇ ਤਿੰਨ ਅਹੁਦੇਦਾਰਾਂ ਤੋਂ ਸ਼ਿਕਾਇਤ ਮਿਲੀ ਸੀ। ਜਿਸ ਵਿੱਚ ਇਹ ਦੋਸ਼ ਲਗਾਇਆ ਗਿਆ ਸੀ ਕਿ ਏਟੀਪੀ ਸੁਖਦੇਵ ਵਸ਼ਿਸ਼ਠ ਰਿਸ਼ਵਤ ਮੰਗਦੇ ਹਨ।

ਇੰਜੀਨੀਅਰ ਅਤੇ ਬਿਲਡਿੰਗ ਡਿਜ਼ਾਈਨਰ ਐਸੋਸੀਏਸ਼ਨ ਦੇ ਪ੍ਰਧਾਨ ਕਤਿਆਲ ਦੀ ਮਹੱਤਵਪੂਰਨ ਭੂਮਿਕਾ ਸਾਹਮਣੇ ਆਈ

ਇਸ ਸਮੇਂ ਦੌਰਾਨ, ਜਦੋਂ ਵੀ ਉਹ ਆਪਣੇ ਇਲਾਕੇ ਵਿੱਚ ਜਾਂਦਾ ਸੀ ਤਾਂ ਉਹ ਲੋਕਾਂ ਨੂੰ ਧਮਕੀ ਦਿੰਦਾ ਕਿ ਉਨ੍ਹਾਂ ਦੀਆਂ ਇਮਾਰਤਾਂ ਨੂੰ ਸੀਲ ਕਰ ਦਿੱਤਾ ਜਾਵੇਗਾ ਅਤੇ ਢਾਹ ਦਿੱਤਾ ਜਾਵੇਗਾ। ਐਸੋਸੀਏਸ਼ਨ ਨੇ ਇਹ ਵੀ ਦੋਸ਼ ਲਗਾਇਆ ਸੀ ਕਿ ਨਗਰ ਨਿਗਮ ਦੇ ਹੋਰ ਵਿੰਗਾਂ ਦੁਆਰਾ ਮਨਜ਼ੂਰੀ ਮਿਲਣ ਤੋਂ ਬਾਅਦ ਵੀ ਬਹੁਤ ਸਾਰੀਆਂ ਫਾਈਲਾਂ ਉਸ ਕੋਲ ਲੰਬਿਤ ਪਈਆਂ ਹਨ। ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਇੰਜੀਨੀਅਰ ਅਤੇ ਬਿਲਡਿੰਗ ਡਿਜ਼ਾਈਨਰ ਐਸੋਸੀਏਸ਼ਨ, ਜਲੰਧਰ ਦੇ ਪ੍ਰਧਾਨ ਇੰਜੀਨੀਅਰ ਸੁਨੀਲ ਕਤਿਆਲ ਦੀ ਸ਼ਿਕਾਇਤ ‘ਤੇ ਏਟੀਪੀ ਵਿਸ਼ਿਸ਼ਟ ਵਿਰੁੱਧ ਭ੍ਰਿਸ਼ਟਾਚਾਰ ਦੇ ਤਹਿਤ ਐਫਆਈਆਰ ਦਰਜ ਕੀਤੀ ਹੈ। ਵਿਜੀਲੈਂਸ ਬਿਊਰੋ ਨੇ ਉਪਰੋਕਤ ਦੋਸ਼ੀ ਸੁਖਦੇਵ ਵਸ਼ਿਸ਼ਠ ਨੂੰ 14/05/2025 ਨੂੰ ਹੀ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਆਪਣੀ ਜਾਂਚ ਨੂੰ ਅੱਗੇ ਵਧਾ ਦਿੱਤਾ ਸੀ।

ਜਿਸ ਤੋਂ ਬਾਅਦ ਜਾਂਚ ਦੌਰਾਨ ਪਤਾ ਲੱਗਾ ਕਿ ਦੋਸ਼ੀ ਸੁਖਦੇਵ ਵਸ਼ਿਸ਼ਠ ਪਠਾਨਕੋਟ ਵਿੱਚ ਸੀਨੀਅਰ ਡਰਾਫਟਸਮੈਨ ਵਜੋਂ ਤਾਇਨਾਤ ਸੀ, ਪਰ ਉਸ ਕੋਲ ਏਟੀਪੀ ਜਲੰਧਰ ਐਮਸੀ ਦਾ ਵਾਧੂ ਚਾਰਜ ਵੀ ਸੀ। ਦੋਸ਼ੀ ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਲਗਾਤਾਰ ਜਲੰਧਰ ਵਿੱਚ ਥੋੜ੍ਹੇ ਸਮੇਂ ਦੇ ਅੰਤਰਾਲ ਦੌਰਾਨ ਤਾਇਨਾਤ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਏਟੀਪੀ ਸੁਖਦੇਵ ਵਸ਼ਿਸ਼ਠ ਦੇ ਦਫ਼ਤਰ ਅਤੇ ਰਿਹਾਇਸ਼ ਦੀ ਤਲਾਸ਼ੀ ਦੌਰਾਨ, ਉਸ ਦੇ ਨਿੱਜੀ ਕਬਜ਼ੇ ਅਤੇ ਦਫ਼ਤਰ ਦੇ ਰਿਕਾਰਡ ਤੋਂ ਇਲਾਵਾ ਹੋਰ ਅਪਰਾਧਕ ਦਸਤਾਵੇਜ਼ਾਂ ਅਤੇ ਭੌਤਿਕ ਸਬੂਤਾਂ ਤੋਂ ਅਣਅਧਿਕਾਰਤ ਉਸਾਰੀ ਅਤੇ ਸਬੰਧਤ ਮਾਮਲਿਆਂ ਸੰਬੰਧੀ ਸੈਂਕੜੇ ਸਰਕਾਰੀ ਨੋਟਿਸ ਬਰਾਮਦ ਕੀਤੇ ਗਏ।

ਇਹਨਾਂ ਵਿੱਚੋਂ ਕੁਝ ਨੋਟਿਸ ਡਿਸਪੈਚ ਰਜਿਸਟਰ ਵਿੱਚ ਦਰਜ ਨਹੀਂ ਮਿਲੇ। ਬਿਨਾਂ ਕਿਸੇ ਕਾਰਨ ਦੇ ਬਹੁਤ ਲੰਬੇ ਸਮੇਂ ਤੋਂ ਬਿਨਾਂ ਕਾਰਵਾਈ ਦੇ ਲਟਕ ਰਹੇ ਹੋਰ ਦਸਤਾਵੇਜ਼ ਵੀ ਬਰਾਮਦ ਕੀਤੇ ਗਏ। ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਅਧਿਕਾਰੀ, ਸਥਾਨਕ ਸਿਆਸਤਦਾਨ ਨਾਲ ਮਿਲ ਕੇ, ਸ਼ਹਿਰ ਦੇ ਲੋਕਾਂ ਤੋਂ ਪੈਸੇ ਵਸੂਲਣ ਅਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਲਈ ਇੱਕ ਵਿਲੱਖਣ ਢੰਗ ਅਪਣਾ ਰਿਹਾ ਸੀ। ਗ੍ਰਿਫ਼ਤਾਰ ਕੀਤਾ ਗਿਆ ਏਟੀਪੀ, ਵਿਧਾਇਕ ਰਮਨ ਅਰੋੜਾ ਦੇ ਕਹਿਣ ‘ਤੇ ਅਤੇ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰਕੇ, ਉਸਾਰੀਆਂ ਜਾਂ ਨਿਰਮਾਣ ਅਧੀਨ ਇਮਾਰਤਾਂ, ਭਾਵੇਂ ਵਪਾਰਕ ਹੋਣ ਜਾਂ ਰਿਹਾਇਸ਼ੀ, ਦੀ ਪਛਾਣ ਕਰਦਾ ਸੀ ਅਤੇ ਕਥਿਤ ਉਲੰਘਣਾਵਾਂ ਲਈ ਉਨ੍ਹਾਂ ਨੂੰ ਨੋਟਿਸ ਭੇਜਦਾ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ।





 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ