ਖਬਰਿਸਤਾਨ ਨੈੱਟਵਰਕ- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੇਕ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੈ। ਜਾਣਕਾਰੀ ਅਨੁਸਾਰ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਇਹ ਫੈਸਲਾ ਸੁਣਾਇਆ ਗਿਆ ਹੈ।
ਸੁਖਬੀਰ ਬਾਦਲ ਨੂੰ ਵੀ ਕੀਤਾ ਤਲਬ

ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਤਲਬ ਕੀਤਾ ਗਿਆ ਹੈ। ਗਿਆਨੀ ਟੇਕ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਤਨਖ਼ਾਹੀਆ ਕਰਾਰ ਕਰ ਦਿੱਤਾ ਗਿਆ ਹੈ
ਪੰਜ ਪਿਆਰਿਆਂ ਨੇ ਹੁਕਮਨਾਮਾ ਜਾਰੀ ਕਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਹੈ। ਜਾਰੀ ਹੁਕਮਨਾਮੇ ਵਿਚ ਆਖਿਆ ਗਿਆ ਹੈ ਕਿ ਜੇਥਦਾਰ ਨੂੰ ਸਿਆਸੀਘਟਨਾਕ੍ਰਮ ਦੇ ਚੱਲਦੇ ਥਾਪਿਆ ਗਿਆ ਹੈ, ਜੋ ਕਿ ਨਿਯਮਾਂ ਦੇ ਉਲਟ ਹੈ। ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬ ਵੱਲੋਂ ਜਾਰੀ ਹੁਕਮਨਾਮਾ ਅਤੇ ਆਦੇਸ਼ ਦੀ ਉਲੰਘਨਾ ਕਰਨ ਦਾ ਦੋਸ਼ੀ ਮਨਦੇ ਹੋਏ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਹਿਬ ਦੇ ਸੰਵਿਧਾਨ ਅਤੇ ਉਪਨਿਯਮ ਨੂੰ ਚੁਣੌਤੀ ਦਿੰਦੇ ਹੋਏ ਇਥੇ ਦੇ ਪ੍ਰਬੰਧਕ ਕਮੇਟੀ ਦੇ ਅਧੀਕਾਰ ਅਤੇ ਸ਼ਕਤੀ ਵਿੱਚ ਦਖਲਅੰਦਜੀ ਕਰਕੇ ਉਸ ਦੇ ਨਿਰਣੈ ਖਿਲਾਫ ਹੁਕਮਨਾਮਾ ਜਾਰੀ ਕਰਨ ਦਾ ਦੋਸ਼ੀ ਮਨਦੇ ਹੋਏ ਪੰਜ ਪਿਆਰੇ ਸਾਹਿਬਾਨ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੇਕ ਸਿੰਘ ਨੂੰ ਮਾਨ-ਸਨਮਾਨ, ਮਰਿਆਦਾ, ਪਰੰਪਰਾ, ਸੰਪ੍ਰਭੂਤਾ ਅਦਿ ਨੂੰ ਠੇਸ ਪਹੁੰਚਾਨ ਦਾ ਗੰਭੀਰ ਦੋਸ਼ੀ ਮਨਦੇ ਹੋਏ ਤਨਖਾਹੀਆ ਘੋਸ਼ੀਤ ਕੀਤਾ ਗਿਆ ਹੈ।
ਸੁਖਬੀਰ ਸਿੰਘ ਬਾਦਲ ਨੂੰ 10 ਦਿਨਾਂ ਦੇ ਅੰਦਰ ਪੇਸ਼ ਹੋਣ ਦੇ ਹੁਕਮ
ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਦੇ ਸਾਹਮਨੇ ਸੁਖਬੀਰ ਸਿੰਘ ਬਾਦਲ ਨੂੰ 10 ਦਿਨਾਂ ਦੇ ਅੰਦਰ ਸਰੀਰਕ ਰੂਪ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਜੇਕਰ ਉਹ ਇਸ ਤਰ੍ਹਾਂ ਨਹੀਂ ਕਰਦੇ ਅਤੇ ਇਸ ਆਦੇਸ਼ ਦੀ ਉਲੰਘਣਾ ਕਰਦੇ ਹਨ ਅਤੇ ਪੰਥਕ ਰਵਾਇਤ ਅਨੁਸਾਨ ਸਖਤ ਕਾਰਵਾਈ ਕੀਤੀ ਜਾਵੇਗੀ।
ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਵੱਲੋਂ ਜਾਰੀ ਹੁਕਮਾਂ ਦੀ ਜੇਕਰ ਕੋਈ ਉਲੰਘਣਾ ਕਰਦਾ ਹੈ, ਵਿਰੋਧ ਕਰਦਾ ਹੈ ਤਾਂ ਉਨ੍ਹਾਂ ਉਤੇ ਵੀ ਪੰਥਕ ਰਵਾਇਤ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਿੱਖ ਸੰਪਰਦਾ ਵਿੱਚ ਕੁੱਲ ਪੰਜ ਤਖ਼ਤ ਹਨ ਅਤੇ ਇਨ੍ਹਾਂ ਨੂੰ ਸਰਵਉੱਚ ਮੰਨਿਆ ਜਾਂਦਾ ਹੈ। ਇਨ੍ਹਾਂ ਵਿੱਚ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ), ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਤਖ਼ਤ ਕੇਸਗੜ੍ਹ ਸਾਹਿਬ (ਆਨੰਦਪੁਰ), ਤਖ਼ਤ ਹਰਿਮੰਦਰ ਸਾਹਿਬ ਪਟਨਾ (ਬਿਹਾਰ) ਅਤੇ ਤਖ਼ਤ ਹਜ਼ੂਰ ਸਾਹਿਬ (ਨਾਂਦੇੜ, ਮਹਾਰਾਸ਼ਟਰ) ਸ਼ਾਮਲ ਹਨ।