ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਮੌਸਮ ਇੱਕ ਵਾਰ ਫਿਰ ਕਰਵਟ ਲੈ ਰਿਹਾ ਹੈ| ਜਲੰਧਰ ਸਮੇਤ ਪੰਜਾਬ ਦੇ ਕਈ ਰਾਜਾਂ ‘ਚ ਸਵੇਰੇ-ਸਵੇਰੇ ਤੇਜ਼ ਹਵਾਵਾਂ ਚੱਲ ਰਹੀਆਂ ਹਨ | ਮੌਸਮ ਵਿਭਾਗ ਅਨੁਸਾਰ ਅੱਜ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਵਾਂ ਦਾ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ | ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ‘ਚ ਹਲਕੇ ਬੱਦਲ ਛਾਏ ਰਹਿਣਗੇ|
ਮੌਸਮ ਵਿਭਾਗ ਅਨੁਸਾਰ ਕਈ ਜ਼ਿਲ੍ਹਿਆਂ ‘ਚ ਤਾਪਮਾਨ 40 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ ਹੈ| ਜਦਕਿ ਪਿਛਲੇ 24 ਘੰਟਿਆਂ ‘ਚ ਇੱਕ ਡਿਗਰੀ ਤਕ ਗਿਰਾਵਟ ਦਰਜ ਕੀਤੀ ਗਈ ਹੈ| ਦੱਸ ਦੇਈਏ ਕਿ ਬਠਿੰਡਾ ‘ਚ 45.3 ਡਿਗਰੀ ਦੇ ਕਰੀਬ ਤਾਪਮਾਨ ਦਰਜ ਕੀਤਾ ਗਿਆ ਹੈ| ਪੰਜਾਬ ‘ਚ ਅੱਜ ਤੋਂ 24 ਮਈ ਤਕ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ| ਅੱਜ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ | ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ|
ਇਨ੍ਹਾਂ ਜ਼ਿਲ੍ਹਿਆਂ ‘ਚ ਚੇਤਾਵਨੀ ਜਾਰੀ
ਪੰਜਾਬ ਦੇ ਪਠਾਨਕੋਟ, ਅਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲਣਹਦਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਨਵਾਂ ਸ਼ਹਿਰ ਅਤੇ ਪਟਿਆਲਾ ‘ਚ ਤੇਜ਼ ਹਵਾਵਾਂ ‘ਤੇ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ| ਅੱਜ ਤੋਂ ਇਲਾਵਾ, 24 ਮਈ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਧੂੜ ਭਰੀ ਹਨੇਰੀ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।