ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਵਿੱਚ ਟਾਪ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ| ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ‘ਚ ਟਾਪਰ ਕਰਨ ਵਾਲੇ ਨੌਜਵਾਨ ਰੋਲ ਮਾਡਲ ਬਣਨਗੇ। ਉਨ੍ਹਾਂ ਰਾਹੀਂ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦੇਵੇਗੀ। ਇਸ ਤੋਂ ਇਲਾਵਾ, ਹਾਕੀ ਅਤੇ ਹੋਰ ਖੇਡਾਂ ਦੇ ਖਿਡਾਰੀਆਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇਗਾ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ‘ਚ ਅੱਵਲ ਆਉਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਬਹੁਤ-ਬਹੁਤ ਮੁਬਾਰਕਾਂ। ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ‘ਚ ਬਾਜ਼ੀ ਮਾਰ ਕੇ ਸੂਬੇ ਦਾ ਮਾਣ ਵਧਾ ਰਹੇ ਹਨ।
—-
पंजाब स्कूल शिक्षा बोर्ड की… pic.twitter.com/anjpuE9dbL— Bhagwant Mann (@BhagwantMann) May 18, 2025
ਉਨ੍ਹਾਂ ਨੇ ਕਿਹਾ ਕਿ ਜੇ ਮਨ ਮੁਤਾਬਿਕ ਨੰਬਰ ਨਾ ਮਿਲੇ ਤਾਂ, ਨਿਰਾਸ਼ ਨਹੀਂ ਹੋਣ ਚਾਹੀਦਾ| ਉਨ੍ਹਾਂ ਇਹ ਵੀ ਦੱਸਿਆ ਕਿ ਹਰਿਆਣਾ ਦੇ 18 ਸਕੂਲਾਂ ਦਾ ਨਤੀਜਾ ਜ਼ੀਰੋ ਪ੍ਰਤੀਸ਼ਤ ਰਿਹਾ ਹੈ ਅਤੇ ਕਿਹਾ ਕਿ ਸ਼ੁਕਰ ਹੈ ਕਿ ਪੰਜਾਬ ਵਿੱਚ ਅਜਿਹਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਟਾਪਰ ਉਨ੍ਹਾਂ ਲਈ ਸਨਮਾਨ ਦੀ ਗੱਲ ਹੈ। ਉਨ੍ਹਾਂ ਲਈ ਸਾਰੇ ਹੀ ਫਸਟ ਹਨ|
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੀਅਰ ਗਾਈਡੈਂਸ ਪ੍ਰਦਾਨ ਕੀਤੀ ਜਾ ਰਹੀ ਹੈ। ਪਹਿਲਾਂ ਇਹ ਗੱਲਾਂ ਨਹੀਂ ਦੱਸੀਆਂ ਜਾਂਦੀਆਂ ਸਨ, ਜਿਸ ਕਾਰਨ ਕਈ ਵਾਰ ਲੋਕ ਦੂਜਿਆਂ ਦੀ ਸਲਾਹ ਦੇ ਆਧਾਰ ‘ਤੇ ਗਲਤ ਵਿਕਲਪ ਚੁਣਦੇ ਸਨ। ਅੱਜਕੱਲ੍ਹ ਕਰੀਅਰ ਦੇ ਬਹੁਤ ਸਾਰੇ ਵਿਕਲਪ ਹਨ। ਤੁਸੀਂ ਜੋ ਵੀ ਕਰਨ ਦਾ ਫੈਸਲਾ ਕਰੋ, ਉਸਨੂੰ ਪੂਰਾ ਕਰੋ ਅਤੇ ਫਿਰ ਅੱਗੇ ਵਧੋ।
ਸੂਬੇ ਦੀ ਤਰੱਕੀ ਦਾ ਮੁੱਢ ਸਿੱਖਿਆ ਹੀ ਬੰਨ੍ਹਦੀ ਹੈ, ਇਸ ਲਈ ਅਸੀਂ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰ ਕੇ ਸਿੱਖਿਆ ਖੇਤਰ ‘ਚ ਕ੍ਰਾਂਤੀ ਲਿਆਂਦੀ। ਜਿਸ ਦੇ ਸਦਕਾ ਪੰਜਾਬ ਦੇ ਅੱਧ ਤੋਂ ਵੱਧ ਸਕੂਲਾਂ ਦੇ ਨਤੀਜੇ 100% ਆਉਣ ਲੱਗੇ। ਸਾਡੇ ਮਿਹਨਤੀ ਬੱਚਿਆਂ ਦੇ ਵਧੀਆ ਭਵਿੱਖ ਲਈ ਸਾਡੀ ਸਰਕਾਰ ਵੱਲੋਂ ਕਰੀਅਰ ਗਾਈਡੈਂਸ ਦਾ ਉਪਰਾਲਾ ਵੀ ਕੀਤਾ ਜਾ ਰਿਹਾ ਹੈ।… pic.twitter.com/JwsM9DSR1T
— Bhagwant Mann (@BhagwantMann) May 18, 2025