ਖ਼ਬਰਿਸਤਾਨ ਨੈੱਟਵਰਕ- ਪੰਜਾਬ ਸਰਕਾਰ ਲਗਾਤਾਰ ਪਿਛਲੇ ਢਾਈ ਮਹੀਨਿਆਂ ਤੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਿਆਂ ਖਿਲਾਫ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਸ਼ੁਰੂ ਚਲਾ ਰਹੀ ਹੈ। ਇਹ ਪਹਿਲੀ ਵਾਰ ਹੈ ਜਦੋਂ ਇੰਨੇ ਵੱਡੇ ਪੱਧਰ ‘ਤੇ ਨਸ਼ਾ ਤਸਕਰਾਂ ਵਿਰੁਧ ਕਾਰਵਾਈ ਕੀਤੀ ਗਈ ਤੇ ਨਸ਼ਾ ਤਸਕਰਾਂ ਦੇ ਘਰਾਂ ਉਤੇ ਪੀਲਾ ਪੰਜਾ ਚਲਾਇਆ ਗਿਆ। ਇਸ ਦੇ ਨਾਲ ਹੀ ਦੱਸ ਦੇਈਏ ਕਿ ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਜ ਤੋਂ ਪੰਜਾਬ ਵਿਚ ਨਸ਼ਾ ਵਿਰੋਧੀ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਅਰਵਿੰਦ ਕੇਜਰੀਵਾਲ ਨੇ ਅਪਣੇ ਸੋਸ਼ਲ ਮੀਡੀਆ ਐਕਸ ’ਤੇ ਦਿੱਤੀ ਹੈ।
पिछले ढाई महीनों में पंजाब पुलिस और पंजाब सरकार ने नशे के ख़िलाफ़ युद्ध शुरू किया हुआ है। पहली बार इतने बड़े स्तर पर नशे के तस्करों के ख़िलाफ़ एक्शन हो रहा है।
आज से पंजाब में नशा मुक्ति यात्रा शुरू हो रही है। ये यात्रा पंजाब के हर गांव और हर वार्ड में जाएगी। इस यात्रा के ज़रिए…
— Arvind Kejriwal (@ArvindKejriwal) May 16, 2025
ਅੱਜ ਤੋਂ ਪੰਜਾਬ ਵਿਚ ਨਸ਼ਾ ਵਿਰੋਧੀ ਯਾਤਰਾ ਸ਼ੁਰੂ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੋਸਟ ਵਿਚ ਲਿਖਿਆ ਕਿ ਪੰਜਾਬ ’ਚੋਂ ਨਸ਼ੇ ਖ਼ਤਮ ਕਰਨ ਲਈ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਜ ਤੋਂ ਪੰਜਾਬ ਵਿਚ ਨਸ਼ਾ ਵਿਰੋਧੀ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਇਹ ਯਾਤਰਾ ਪੰਜਾਬ ਦੇ ਹਰ ਪਿੰਡ ਅਤੇ ਹਰ ਵਾਰਡ ਵਿਚ ਜਾਵੇਗੀ। ਹੁਣ ਇਸ ਯਾਤਰਾ ਰਾਹੀਂ, ਲੋਕ ਨਸ਼ਾ ਛੁਡਾਊ ਮੁਹਿੰਮ ਨਾਲ ਵੀ ਵੱਡੇ ਪੱਧਰ ’ਤੇ ਜੁੜਨਗੇ। ਹਰ ਪਿੰਡ ਅਤੇ ਹਰ ਵਾਰਡ ਦੇ ਲੋਕ ਸਹੁੰ ਚੁੱਕਣਗੇ ਕਿ ਉਹ ਨਾ ਖ਼ੁਦ ਨਸ਼ੇ ਕਰਨਗੇ, ਤੇ ਨਾ ਹੀ ਅਪਣੇ ਇਲਾਕੇ ਵਿਚ ਕਿਸੇ ਨੂੰ ਵੀ ਨਸ਼ੇ ਵੇਚਣ ਦੇਣਗੇ ਅਤੇ ਨਸ਼ਿਆਂ ’ਚ ਫਸੇ ਨੌਜਵਾਨਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਇਸ ਦਲਦਲ ਤੋਂ ਵੀ ਬਾਹਰ ਕੱਢਣਗੇ। ਇਸ ਤਰ੍ਹਾਂ ਪੰਜਾਬ ਵਿਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾਵੇਗਾ।
CM ਭਗਵੰਤ ਸਿੰਘ ਮਾਨ ਵੀ ਰਹਿਣਗੇ ਮੌਜੂਦ
ਇਹ ਯਾਤਰਾ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਾਲ ਲੈ ਕੇ ਸ਼ੁਰੂ ਕਰਨਗੇ। । ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਨੇ ਨਸ਼ਿਆਂ ’ਚ ਫਸੇ ਨੌਜਵਾਨਾਂ ਦੇ ਇਲਾਜ ਲਈ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਤਿੰਨ ਕਰੋੜ ਲੋਕ ਹੁਣ ਇਹ ਯਕੀਨੀ ਬਣਾਉਣਗੇ ਕਿ ਉਹ ਪੰਜਾਬ ਵਿਚੋਂ ਨਸ਼ਾ ਖ਼ਤਮ ਕਰ ਦੇਣ।