ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਬੀਤੀ ਸ਼ਾਮ ਕਈ ਇਲਾਕਿਆਂ ‘ਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪਿਆ ਹੈ| ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ| ਪਰ ਸੂਬੇ ਦੇ ਕਈ ਇਲਾਕਿਆਂ ‘ਚ ਅਧਿਕਤਰ ਤਾਪਮਾਨ ਦਰਜ ਕੀਤਾ ਗਿਆ ਹੈ| ਅੱਜ ਮੌਸਮ ਨੂੰ ਲੈ ਕੇ ਹੀਟ-ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ | ਜੋ ਕਿ ਰਾਜ ਦੇ ਨੌਂ ਜ਼ਿਲ੍ਹਿਆਂ ‘ਚ ਜਾਰੀ ਕੀਤਾ ਹੈ|
IMD ਦੇ ਅਨੁਸਾਰ ਅੱਜ ਦੱਖਣੀ ਪੰਜਾਬ ਦੇ ਫਾਜ਼ਲਿਕਾ, ਫਿਰੋਜਪੁਰ, ਫਰੀਦਕੋਟ, ਮੁਕਤਸਰ, ਬਠਿੰਡਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ ਤੇ ਮਾਨਸਾ ‘ਚ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ| ਰਾਤ ਨੂੰ ਅਜੇ ਮੌਸਮ ਆਮ ਰਹਿਣ ਵਾਲਾ ਹੈ| ਪੂਰੇ ਰਾਜ ‘ਚ ਤਾਪਮਾਨ ਆਮ ਨਾਲੋਂ 2.9 ਡਿਗਰੀ ਵੱਧ ਹੈ| ਜਿਸ ਕਾਰਨ ਲੂ ਦੀ ਸਥਿਤੀ ਬਣੀ ਹੋਈ ਹੈ|
ਜਲੰਧਰ ‘ਚ ਤਾਪਮਾਨ 34 ਡਿਗਰੀ ਦੇ ਕਰੀਬ ਹੈ| ਰਾਹਤ ਦੀ ਗੱਲ ਇਹ ਹੈ ਕਿ 18 ਮਈ ਨੂੰ ਪੂਰੇ ਸੂਬੇ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਹਾਲਾਂਕਿ, 19 ਮਈ ਨੂੰ ਉੱਤਰ-ਪੱਛਮੀ ਪੰਜਾਬ ਲਈ ਦਰਮਿਆਨੀ ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਦੋਂ ਕਿ ਦੱਖਣ-ਪੂਰਬੀ ਹਿੱਸਿਆਂ ਵਿੱਚ ਸਥਿਤੀ ਆਮ ਰਹੇਗੀ।