No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending topics found.

View All Topics

ਖ਼ਬਰੀਸਤਾਨ ਨੈੱਟਵਰਕ

9:09 PM IST

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਐਤਵਾਰ, ੨੨ ਵੈਸਾਖ (ਸੰਮਤ ੫੫੭ ਨਾਨਕਸ਼ਾਹੀ)

ਧਨਾਸਰੀ ਮਹਲਾ ੧ ॥

ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥

( ਵਿਆਖਿਆ )

ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ । ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ । ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ । ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ ।੧।ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ । (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ ।੧।ਰਹਾਉ।ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ ।ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ ।ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ), ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੩।ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ । ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ ।੪।ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ । (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ । ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ ।੫।ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ), ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ ।੬।ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕੋ੍ਰੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ ।੭।ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ—ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ ।ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ ।੮।੨।



 

|

|

Read this news in :

|

Also Must Read

Don't Miss These:

|

|

|

ਖਬਰਿਸਤਾਨ ਨੈੱਟਵਰਕ- ਬਠਿੰਡਾ ਦੇ ਰਾਜਿੰਦਰਾ ਕਾਲਜ ‘ਚ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ, ਜਿਥੇ ਯੂਥ ਫੈਸਟੀਵਲ ਚੱਲ ਰਿਹਾ ਸੀ। ਸੂਚਨਾ ਮਿਲਣ ਉਤੇ ਵੱਡੀ ਗਿਣਤੀ ਵਿੱਚ ਪਹੁੰਚੀ ਪੁਲਿਸ ਦਾ ਕਹਿਣਾ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਗੁੱਟ ਵੱਲੋਂ ਦੂਜੇ ਗੁੱਟ ਉਤੇ ਫਾਇਰਿੰਗ ਕੀਤੀ ਗਈ। ਤਿੰਨ ਤੋਂ ਚਾਰ ਰਾਊਂਡ ਫਾਇਰ ਜਾਣਕਾਰੀ ਅਨੁਸਾਰ ਇਸ ਦੌਰਾਨ 4 ਰਾਊਂਡ ਫਾਇਰਿੰਗ […]

|

|

|

ਖਬਰਿਸਤਾਨ ਨੈੱਟਵਰਕ- ਮਸ਼ਹੂਰ ਹਿੰਦੀ ਨਿਊਜ਼ ਚੈਨਲ ਅੱਜ ਤੱਕ ਦੀ ਮੈਨੇਜਿੰਗ ਐਡੀਟਰ ਤੇ ਐਂਕਰ ਅੰਜਨਾ ਓਮ ਕਸ਼ਯਪ ਅਤੇ ਇੰਡੀਆ ਟੂਡੇ ਗਰੁੱਪ ਦੇ ਚੇਅਰਮੈਨ ਅਤੇ ਮੁੱਖ ਸੰਪਾਦਕ ਅਰੁਣ ਪੁਰੀ ਵਿਰੁੱਧ FIR ਦਰਜ ਕੀਤੀ ਗਈ ਹੈ, ਜੋ ਕਿ ਲੁਧਿਆਣਾ ਵਿਚ ਦਰਜ ਹੋਈ ਹੈ। ਦੋਸ਼ ਹੈ ਕਿ ਉਨ੍ਹਾਂ ਨੇ ਵਾਲਮੀਕਿ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਵਾਲਮੀਕਿ ਧਰਮ […]

|

|

|

ਖ਼ਬਰਿਸਤਾਨ ਨੈੱਟਵਰਕ:ਉਜ਼ਬੇਕਿਸਤਾਨ ਕਿੱਕਬਾਕਸਿੰਗ ਵਿਸ਼ਵ ਕੱਪ 2025 ਦੇ ਫਾਈਨਲ ਵਿੱਚ ਭਾਰਤ ਦੀ ਪ੍ਰਿਯੰਕਾ ਠਾਕੁਰ ਨੇ ਸੀਨੀਅਰ ਲੋਅ ਕਿੱਕ ਈਵੈਂਟ ਵਿੱਚ ਆਪਣੇ ਵਿਰੋਧੀ ਉਜ਼ਬੇਕਿਸਤਾਨੀ ਨੂੰ 3-0 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ। ਉੱਥੇ ਹੀ ਮਨਪ੍ਰੀਤ ਕੌਰ ਨੇ ਫੁੱਲ ਕੰਟੈਕਟ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਦੋਵੇਂ ਖਿਡਾਰਨਾਂ ਪੰਜਾਬ ਪੁਲਿਸ ਵਿੱਚ ਹੈੱਡ ਕਾਂਸਟੇਬਲ ਹਨ ਤੇ ਜਲੰਧਰ ਵਿੱਚ ਪੀਏਪੀ […]

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਨਵਨੀਤ ਚਤੁਰਵੇਦੀ ਦੀ ਧੋਖਾਧੜੀ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਪੁਲਿਸ ਨੇ ਵਿਧਾਇਕਾਂ ਦੇ ਦਸਤਖ਼ਤਾਂ ਨੂੰ ਜਾਅਲੀ ਬਣਾਉਣ ਦੇ ਦੋਸ਼ ਵਿੱਚ ਚਤੁਰਵੇਦੀ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਜੈਪੁਰ ਦੇ ਨਵਨੀਤ ਨੇ ਧੋਖਾਧੜੀ ਕੀਤੀ ਪੰਜਾਬ ਦੀ ਇਕਲੌਤੀ ਰਾਜ ਸਭਾ […]

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰ ਨੇ ਪੰਜਾਬ ਸਮੇਤ 4 ਰਾਜਾਂ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਬਿਆਸ ਪ੍ਰਬੰਧਨ ਬੋਰਡ (BBMB) ਆਪਣੇ ਢਾਂਚੇ ਵਿੱਚ ਇੱਕ ਵੱਡਾ ਬਦਲਾਅ ਕਰ ਰਿਹਾ ਹੈ। ਕੇਂਦਰ ਸਰਕਾਰ ਨੇ ਦੋ ਹੋਰ ਰਾਜਾਂ ਨੂੰ BBMB ਵਿੱਚ ਸਥਾਈ ਮੈਂਬਰ ਵਜੋਂ ਸ਼ਾਮਲ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਊਰਜਾ ਮੰਤਰਾਲੇ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ […]

|

|

|

ਖਬਰਿਸਤਾਨ ਨੈੱਟਵਰਕ- ਸੰਗਰੂਰ ਵਿਚ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਕਿ 16 ਸਾਲਾ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ। ਮਾਮਲਾ ਲਹਿਰਾਗਾਗਾ ਤੋਂ ਸਾਹਮਣੇ ਆਇਆ ਹੈ। ਰਿਪੋਰਟ ਮੁਤਾਬਕਜਬਰ-ਜ਼ਨਾਹ ਦੀ ਸ਼ਿਕਾਰ ਹੋਈ ਇੱਕ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ, ਜਿਸ ਤੋਂ ਬਾਅਦ 9 ਮਹੀਨੇ ਪੁਰਾਣੇ ਇਸ ਮਾਮਲੇ ਦਾ ਖੁਲਾਸਾ ਹੋਇਆ। ਜਾਣੋ ਪੂਰਾ ਮਾਮਲਾ ਜਾਣਕਾਰੀ […]

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੀ ਰੈਗੂਲਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ ਸੀ। ਉਨ੍ਹਾਂ ਨੂੰ ਹਾਈਕੋਰਟ ਵੱਲੋਂ ਰਾਹਤ ਨਹੀਂ ਮਿਲੀ ਹੈ। ਜਦ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 29 ਅਕਤੂਬਰ ਤਕ ਮੁਲਤਵੀ ਕਰ ਦਿੱਤੀ ਗਈ ਹੈ। ਉੱਥੇ ਹੀ ਅਦਾਲਤ ਨੇ ਪੰਜਾਬ ਸਰਕਾਰ ਨੇ ਵਿੱਚ ਆਪਣਾ ਜਵਾਬ ਦਾਇਰ […]

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਗਾਇਕ ਖ਼ਾਨ ਸਾਬ ਦੇ ਪਿਤਾ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ। ਹਾਲਾਂਕਿ ਲਗਪਗ 18 ਦਿਨ ਪਹਿਲਾਂ ਉਨ੍ਹਾਂ ਦੇ ਮਾਤਾ ਦਾ ਦੇਹਾਂਤ ਹੋ ਗਿਆ ਸੀ। ਬੀਤੇ ਦਿਨ ਉਨ੍ਹਾਂ ਨੂੰ ਇੱਕ ਹੋਰ ਸਦਮਾ ਲੱਗਿਆ ।ਸੋਮਵਾਰ ਨੂੰ ਉਨ੍ਹਾਂ ਦੇ ਪਿਤਾ ਇਕਬਾਲ ਮੁਹੰਮਦ ਦਾ ਵੀ ਦੇਹਾਂਤ ਹੋ ਗਿਆ। ਉਨ੍ਹਾਂ ਦੀ ਦੇਹ ਨੂੰ ਕਪੂਰਥਲਾ ਜ਼ਿਲ੍ਹੇ ਦੇ […]

|

|

|

ਖ਼ਬਰਿਸਤਾਨ ਨੈੱਟਵਰਕ: ਦੀਵਾਲੀ ਅਤੇ ਛੱਠ ਪੂਜਾ ਦੌਰਾਨ ਰੇਲਗੱਡੀਆਂ ਵਿੱਚ ਯਾਤਰੀਆਂ ਦੀ ਭਾਰੀ ਭੀੜ ਨੂੰ ਦੇਖਦੇ ਹੋਏ, ਫਿਰੋਜ਼ਪੁਰ ਰੇਲਵੇ ਡਿਵੀਜ਼ਨ ਨੇ ਯਾਤਰੀਆਂ ਨੂੰ ਕਾਫ਼ੀ ਰਾਹਤ ਦਿੱਤੀ ਹੈ। ਡਿਵੀਜ਼ਨ ਨੇ ਬਿਹਾਰ ਅਤੇ ਉੱਤਰ ਪ੍ਰਦੇਸ਼ ਜਾਣ ਵਾਲੇ ਯਾਤਰੀਆਂ ਲਈ ਕਈ ਵਿਸ਼ੇਸ਼ ਅਣਰਿਜ਼ਰਵਡ ਰੇਲਗੱਡੀਆਂ ਚਲਾਉਣ ਦਾ ਐਲਾਨ ਕੀਤਾ ਹੈ। ਰੇਲਵੇ ਵਿਭਾਗ ਨੇ ਇਨ੍ਹਾਂ ਰੇਲਗੱਡੀਆਂ ਲਈ ਸਮਾਂ-ਸਾਰਣੀ ਵੀ ਜਾਰੀ ਕੀਤੀ […]

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਸੰਵਿਧਾਨ ਚੌਕ (BMC ਚੌਕ) ਵਿਚ ਅੱਜ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਕਾਰਣ ਆਵਾਜਾਈ ਵਿਚ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡੀਸੀ ਦਫ਼ਤਰ ਦੇ ਕਰਮਚਾਰੀ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਲਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਨਾਲ ਪੂਰਾ ਟ੍ਰੈਫਿਕ ਸਿਸਟਮ ਠੱਪ ਹੋ ਗਿਆ ਹੈ ਅਤੇ ਭਾਰੀ […]

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ