ਖਬਰਿਸਤਾਨ ਨੈੱਟਵਰਕ- ਪੰਜਾਬ ਸਰਕਾਰ ਨੇ ਪੰਜਾਬ ਵਿਜੀਲੈਂਸ ਚੀਫ ਦਾ ਵਾਧੂ ਚਾਰਜ IPS ਪਰਵੀਨ ਕੁਮਾਰ ਸਿਨ੍ਹਾ ਨੂੰ ਸੌਂਪਿਆ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਬੀਤੇ ਦਿਨੀਂ ਪੰਜਾਬ ਵਿਜੀਲੈਂਸ ਚੀਫ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁਅੱਤਲ ਕਰ ਦਿੱਤਾ ਸੀ।
ਕਿਉਂ ਹੋਈ ਕਾਰਵਾਈ
ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਵਿਜੀਲੈਂਸ ਮੁਖੀ ਸੁਰਿੰਦਰਪਾਲ ਸਿੰਘ ਪਰਮਾਰ ਉਤੇ ਇਹ ਕਾਰਵਾਈ ਕੀਤੀ ਗਈ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਖ਼ਤ ਸੰਦੇਸ਼ ਹੈ ਕਿ ਭ੍ਰਿਸ਼ਟਾਂ ਨੂੰ ਸੁਰੱਖਿਆ ਦੇਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।ਇਸ ਦੇ ਨਾਲ ਹੀ ਦੱਸ ਦੇਈਏ ਕਿ ਵਿਜੀਲੈਂਸ ਮੁਖੀ ਆਈਪੀਐਸ ਸੁਰਿੰਦਰਪਾਲ ਸਿੰਘ ਪਰਮਾਰ ਦੇ ਨਾਲ-ਨਾਲ ਏਆਈਜੀ ਅਤੇ ਐਸਐਸਪੀ ਵਿਜੀਲੈਂਸ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ।
ਪ੍ਰਵੀਨ ਕੁਮਾਰ ਸਿਨਹਾ ਬਾਰੇ
ਪ੍ਰਵੀਨ ਕੁਮਾਰ ਸਿਨਹਾ 1994 ਬੈਚ ਦੇ ਆਈਪੀਐੱਸ ਅਧਿਕਾਰੀ ਹਨ। ਸਿਨਹਾ ਇਸ ਵੇਲੇ ਇੰਟੈਲੀਜੈਂਸ ਚੀਫ ਵਜੋਂ ਤਾਇਨਾਤ ਹਨ ਅਤੇ ਐੱਨਆਰਆਈ ਵਿੰਗ ਦੇ ਵੀ ਮੁਖੀ ਹਨ। ਗ੍ਰਹਿ ਵਿਭਾਗ ਨੇ ਹੁਣ ਸਿਨਹਾ ਨੂੰ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਦਾ ਵਾਧੂ ਚਾਰਜ ਦੇ ਦਿੱਤਾ ਹੈ।