ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਦੇ ਲਾਹੌਰ ਹਵਾਈ ਅੱਡੇ ‘ਤੇ ਇਕ ਭਿਆਨਕ ਹਾਦਸਾ ਵਾਪਰ ਗਿਆ, ਜਿਥੇ ਇੱਕ ਫੌਜੀ ਜਹਾਜ਼ ਨੂੰ ਅੱਗ ਲੱਗ ਗਈ। ਇਸ ਘਟਨਾ ਕਾਰਨ ਹਵਾਈ ਅੱਡੇ ‘ਤੇ ਹਫੜਾ-ਦਫੜੀ ਮਚ ਗਈ। ਇਸ ਦੌਰਾਨ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ।
Fire breaks out at Allama Iqbal International Airport. It is also known as Lahore International Airport, Pakistan.#Terrorism #Fire #PehalgamTerroristAttack pic.twitter.com/oFeZCp7MNQ
— Kapadia CP (@Ckant72) April 26, 2025
ਜਾਣਕਾਰੀ ਅਨੁਸਾਰ ਇਹ ਅੱਗ ਜਹਾਜ਼ ਦੇ ਟਾਇਰ ਵਿੱਚ ਲੱਗੀ। ਇਸ ਤੋਂ ਬਾਅਦ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ ਤੇ ਅੱਗ ਉਤੇ ਕਾਬੂ ਪਾਇਆ।
ਇਸ ਘਟਨਾ ਤੋਂ ਬਾਅਦ ਰਨਵੇਅ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਸਾਰੀਆਂ ਆਉਣ ਵਾਲੀਆਂ ਅਤੇ ਜਾਣ ਵਾਲੀਆਂ ਉਡਾਣਾਂ ਨੂੰ ਡਾਇਵਰਟ ਕਰ ਦਿੱਤਾ ਗਿਆ। ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।