ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਮੀਂਹ ਪੈਣ ਕਰਨ ਮੌਸਮ ਸੁਹਾਵਣਾ ਹੋ ਗਿਆ ਹੈ| ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ| ਰਾਜ ਦੇ ਕਈ ਇਲਾਕਿਆਂ ‘ਚ ਬੀਤੀ ਰਾਤ ਤੇਜ਼ ਹਵਾਵਾਂ ਦੇ ਨਾਲ-ਨਾਲ ਭਾਰੀ ਮੀਂਹ ਪਿਆ| ਮੌਸਮ ਵਿਭਾਗ ਅਨੁਸਾਰ 18 ਅਪ੍ਰੈਲ ਤੋਂ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ, ਜੋ ਅਗਲੇ ਦੋ ਦਿਨ ਜਾਰੀ ਰਹੇਗੀ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 43.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਫਰੀਦਕੋਟ ਵਿੱਚ ਵੀ ਤਾਪਮਾਨ 40 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ।
ਦੱਸ ਦੇਈਏ ਕਿ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਬਿਜਲੀ, ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਸੀ। ਮੌਸਮ ਵਿਭਾਗ ਨੇ ਰਾਤ ਨੂੰ ਫਲੈਸ਼ ਅਲਰਟ ਜਾਰੀ ਕੀਤਾ ਗਿਆ।
ਅਗਲੇ ਦੋ ਦਿਨ ਮੀਂਹ ਪੈਣ ਦੀ ਸੰਭਵਾਨਾ
ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਥੋੜ੍ਹਾ ਘੱਟ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਨੂੰ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ। ਜਿਸ ਕਾਰਨ ਕੁਝ ਸਮੇਂ ਲਈ ਹਵਾਈ ਰਸਤਾ ਪ੍ਰਭਾਵਿਤ ਹੋਇਆ। ਰਾਤ ਲਗਭਗ 8.30 ਵਜੇ ਕੁਆਲਾਲੰਪੁਰ ਆ ਰਹੀ ਉਡਾਣ ਨੂੰ ਦਿੱਲੀ ਵੱਲ ਮੋੜਨਾ ਪਿਆ। ਜਿਸ ਤੋਂ ਬਾਅਦ ਇਹ ਉਡਾਣ ਦਿੱਲੀ ਉਤਰੀ।
ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ
ਕਿਸਾਨ ਕਣਕ ਦੀ ਵਾਢੀ ਕਰਨ ਵਿੱਚ ਜੁੱਟ ਗਏ ਹਨ ਅਤੇ ਮੰਡੀਆਂ ਵਿੱਚ ਅਨਾਜ ਆਉਣਾ ਸ਼ੁਰੂ ਹੋ ਗਿਆ ਹੈ।ਜਿੱਥੇ ਇੱਕ ਪਾਸੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ | ਉੱਥੇ ਹੀ ਕਈ ਥਾਵਾਂ ’ਤੇ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ । ਖ਼ਰਾਬ ਮੌਸਮ ਕਾਰਨ ਹੁਣ ਵਾਢੀ ਦਾ ਕੰਮ ਵੀ ਰੁਕ ਸਕਦਾ ਹੈ। ਮੰਡੀਆਂ ਵਿੱਚ ਵਿਕਣ ਆਈ ਫ਼ਸਲ ਅਤੇ ਖੇਤਾਂ ਵਿੱਚ ਖੜੀ ਪੱਕੀ ਫ਼ਸਲ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ। ਫਸਲਾਂ ਦਾ ਨੁਕਸਾਨ ਹੋ ਰਿਹਾ ਹੈ|