ਖ਼ਬਰਿਸਤਾਨ ਨੈੱਟਵਰਕ: ਪਟਿਆਲਾ ‘ਚ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਬੇਡਕਰ ਜਯੰਤੀ ਦੇ ਮੌਕੇ ਪੰਜਾਬੀ ਯੂਨੀਵਰਸਿਟੀ ਵਿਖੇ ਆਯੋਜਿਤ ਸਮਾਗਮ ‘ਚ ਸ਼ਾਮਲ ਹੋ ਰਹੇ ਹਨ| ਇਸ ਦੇ ਨਾਲ ਹੀ ਸਮਾਗਮ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ| ਦੱਸ ਦੇਈਏ ਕਿ ਅੱਜ ਸੂਬੇ ‘ਚ ਵੱਖ-ਵੱਖ ਜ਼ਿਲ੍ਹਿਆਂ ‘ਚ ਅੱਜ ਅੰਬੇਡਕਰ ਜਯੰਤੀ ‘ਤੇ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ| ਜਿਸ ‘ਚ ਆਪ ਪਾਰਟੀ ਸਮੇਤ ਰਾਜਨੀਤਕ ਪਾਰਟੀਆਂ ਵੀ ਸ਼ਾਮਲ ਹੋਣਗੀਆਂ|
ਇਸ ਦੌਰਾਨ CM ਭਗਵੰਤ ਮਾਨ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਵੰਡਣਗੇ। ਸਰਕਾਰ ਨੇ ਸਕਾਲਰਸ਼ਿਪ ਦੀ ਰਕਮ 429.24 ਕਰੋੜ ਰੁਪਏ ਨਿਰਧਾਰਤ ਕੀਤੀ ਹੈ। ਭਾਰਤ ਦਾ ਸੰਵਿਧਾਨ ਲਿਖਣ ਵਾਲੇ ਡਾ: ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਅੱਜ ਮਨਾਈ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਵਿਧਾਨ ਨਿਰਮਾਤਾ ਦੀ ਜਯੰਤੀ ਮੌਕੇ ਟਵੀਟ ਕਰ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਸਾਲ ਪੂਰਾ ਦੇਸ਼ ਉਨ੍ਹਾਂ ਦੀ 135ਵੀਂ ਜਯੰਤੀ ਮਨਾ ਰਿਹਾ ਹੈ। ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਹੋਇਆ।
CM ਮਾਨ ਦਾ ਟਵੀਟ
ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਉਹਨਾਂ ਦੇ ਜਨਮ ਦਿਹਾੜੇ ਮੌਕੇ ਸਿਰ ਝੁਕਾ ਕੇ ਪ੍ਰਣਾਮ। ਬਾਬਾ ਸਾਹਿਬ ਅਸਲ ਮਾਅਨਿਆਂ ਵਿੱਚ ਇੱਕ ਨੇਤਾ, ਇਤਿਹਾਸਕਾਰ, ਦੂਰਦਰਸ਼ੀ ਸੋਚ ਦੇ ਮਾਲਕ ਸਨ। ਸਾਡੀ ਸਰਕਾਰ ਉਹਨਾਂ ਦੇ ਬਰਾਬਰਤਾ ਅਤੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ… pic.twitter.com/FoHfLEfvUL
— Bhagwant Mann (@BhagwantMann) April 14, 2025
ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਉਹਨਾਂ ਦੇ ਜਨਮ ਦਿਹਾੜੇ ਮੌਕੇ ਸਿਰ ਝੁਕਾ ਕੇ ਪ੍ਰਣਾਮ। ਬਾਬਾ ਸਾਹਿਬ ਅਸਲ ਮਾਅਨਿਆਂ ਵਿੱਚ ਇੱਕ ਨੇਤਾ, ਇਤਿਹਾਸਕਾਰ, ਦੂਰਦਰਸ਼ੀ ਸੋਚ ਦੇ ਮਾਲਕ ਸਨ। ਸਾਡੀ ਸਰਕਾਰ ਉਹਨਾਂ ਦੇ ਬਰਾਬਰਤਾ ਅਤੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।
ਦੱਸ ਦੇਈਏ ਕਿ ਬੀਤੇ ਦਿਨ CM ਮਾਨ ਪਟਿਆਲਾ ‘ਚ ਹੀ ਸਨ| ਇਸ ਸਮੇਂ ਦੌਰਾਨ ਉਨ੍ਹਾਂ ਨੇ ਵਿਸਾਖੀ ਦੇ ਮੌਕੇ ‘ਤੇ ਆਪਣੀ ਪਤਨੀ ਨਾਲ ਗੁਰਦੁਆਰਾ ਸ਼੍ਰੀ ਦੁਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਪੰਜਾਬ ਅਤੇ ਇਸਦੇ ਕਿਸਾਨਾਂ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਵਾਢੀ ਅਤੇ ਭੰਡਾਰਨ ਦੇ ਸੀਜ਼ਨ ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਇਸ ਦੌਰਾਨ ਉਨ੍ਹਾਂ ਨੇ ਵਾਹਿਗੁਰੂ ਦਾ ਧਨਵਾਦ ਕਰਦਿਆਂ ਕਿਹਾ ਇਹ ਉਨ੍ਹਾਂ ਲਈ ਬਹੁਤ ਸਨਮਾਨ ਦੀ ਗੱਲ ਹੈ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ |