ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ 14 ਅਪ੍ਰੈਲ (ਸੋਮਵਾਰ) ਨੂੰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਸਰਕਾਰੀ ਦਫਤਰ, ਸਰਕਾਰੀ ਸਕੂਲ-ਕਾਲਜ ਬੰਦ ਰਹਿਣਗੇ। ਸਰਕਾਰ ਨੇ ਛੁੱਟੀ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਜਿਸ ਕਰਕੇ ਸਕੂਲ-ਕਾਲਜ ਸਣੇ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ।
ਸਰਕਾਰ ਨੇ ਡਾ. ਬੀ.ਆਰ. ਅੰਬੇਡਕਰ ਜਯੰਤੀ ਦੇ ਮੌਕੇ ‘ਤੇ 14 ਅਪ੍ਰੈਲ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇੱਕ ਲਿਖਤੀ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਨੋਟੀਫਿਕੇਸ਼ਨ ਧਾਰਾ 25 ਐਕਟ 1881 ਤਹਿਤ ਜਾਰੀ ਕੀਤਾ ਗਿਆ ਹੈ। ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਇਸ ਤੋਂ ਇਲਾਵਾ 12 ਨੂੰ ਦੂਜਾ ਸ਼ਨੀਵਾਰ ਹੈ ,13 ਅਪ੍ਰੈਲ ਨੂੰ ਵਿਸਾਖੀ, 14 ਅਪ੍ਰੈਲ ਨੂੰ ਡਾ. ਬੀ.ਆਰ. ਅੰਬੇਡਕਰ ਜਨਮ ਦਿਨ ‘ਤੇ ਸਰਕਾਰੀ ਛੁੱਟੀ ਹੋਵੇਗੀ| ਜਿਸ ਕਾਰਨ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ|