ਖਬਰਿਸਤਾਨ ਨੈੱਟਵਰਕ- ਪੰਜਾਬ ‘ਚ ਅਪ੍ਰੈਲ ਮਹੀਨੇ ਕਾਫੀ ਛੁੱਟੀਆਂ ਆ ਰਹੀਆਂ ਹਨ, ਜਿਸ ਕਾਰਨ ਸਕੂਲ ਤੇ ਕਾਲਜ ਬੰਦ ਰਹਿਣਗੇ। ਪੰਜਾਬ ਸਰਕਾਰ ਨੇ 10 ਅਪ੍ਰੈਲ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਰਾਜ ਸਰਕਾਰ ਵੱਲੋਂ 10 ਅਪ੍ਰੈਲ ਨੂੰ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਅੱਜ ਦਿਨ ਮਹਾਵੀਰ ਜਯੰਤੀ ਹੈ, ਜਿਸ ਦੇ ਸੰਬੰਧ ਵਿੱਚ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਇਹ ਜੈਨ ਧਰਮ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਇਹ ਤਿਉਹਾਰ ਭਗਵਾਨ ਮਹਾਂਵੀਰ ਦੇ ਜਨਮ ਦਿਨ ਦੀ ਯਾਦ ‘ਚ ਮਨਾਇਆ ਜਾਂਦਾ ਹੈ।
ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਅੱਜ ਯਾਨੀ 10 ਅਪ੍ਰੈਲ ਨੂੰ ਦੇਸ਼ ਭਰ ਵਿੱਚ ਮਹਾਵੀਰ ਜਯੰਤੀ ਸ਼ਰਧਾ ਅਤੇ ਵਿਸ਼ਵਾਸ ਨਾਲ ਮਨਾਈ ਜਾ ਰਹੀ ਹੈ। ਇਸ ਕਾਰਨ ਪੰਜਾਬ ਭਰ ਵਿੱਚ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਰਾਜ ਦੇ ਜ਼ਿਲ੍ਹਿਆਂ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਸਿਵਲ ਸੁਰੱਖਿਆ ਕੋਡ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, 10 ਅਪ੍ਰੈਲ ਨੂੰ ਭਗਵਾਨ ਮਹਾਂਵੀਰ ਜਯੰਤੀ ਦੇ ਮੌਕੇ ‘ਤੇ ਹਰੇਕ ਸ਼ਹਿਰ ਵਿੱਚ ਮੀਟ ਅਤੇ ਅੰਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਲਗਾਤਾਰ ਤਿੰਨ ਛੁੱਟੀਆਂ
ਇਸ ਕਾਰਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਸੰਸਥਾਵਾਂ ਵਿੱਚ ਛੁੱਟੀ ਰਹੇਗੀ। ਰਾਜ ਸਰਕਾਰ ਨੇ ਇਸ ਦਿਨ ਨੂੰ ਸਾਲ 2025 ਲਈ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਇਸ ਤੋਂ ਬਾਅਦ, 12 ਨੂੰ ਦੂਜਾ ਸ਼ਨੀਵਾਰ ਹੈ ,13 ਅਪ੍ਰੈਲ ਨੂੰ ਵਿਸਾਖੀ, 14 ਅਪ੍ਰੈਲ ਨੂੰ ਡਾ. ਬੀ.ਆਰ. ਅੰਬੇਡਕਰ ਜਨਮ ਦਿਨ ‘ਤੇ ਸਰਕਾਰੀ ਛੁੱਟੀ ਹੋਵੇਗੀ|