View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਪੰਜਾਬ ਵਿੱਚ ਲਗਾਤਾਰ ਧਮਾਕੇ ਹੋ ਰਹੇ ਹਨ ਅਤੇ ਹੁਣ ਗੁਰਦਾਸਪੁਰ ਵਿੱਚ ਬੀਓਪੀ ਚੌਤਰਾ ਸਰਹੱਦ ਨੇੜੇ ਕੰਡਿਆਲੀ ਤਾਰ ਦੇ ਪਾਰ ਇੱਕ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ ਇੱਕ ਬੀਐਸਐਫ ਜਵਾਨ ਵੀ ਜ਼ਖਮੀ ਹੋ ਗਿਆ।  ਇਸ ਧਮਾਕੇ ਤੋਂ ਬਾਅਦ ਬੀਐਸਐਫ ਸੈਕਟਰ ਦੇ ਨੇੜੇ ਹਫੜਾ-ਦਫੜੀ ਮਚ ਗਈ। ਫਿਲਹਾਲ ਬੀਐਸਐਫ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।

ਮੰਗਲਵਾਰ ਰਾਤ ਨੂੰ ਬੀਐਸਐਫ ਦੇ ਚੌਤਰਾ ਬੀਓਪੀ ਉਤੇ ਜਵਾਨ ਕੰਡਿਆਲੀ ਤਾਰ ਦੇ ਨੇੜੇ ਡਿਊਟੀ ‘ਤੇ ਸਨ ਜਦੋਂ ਇਹ ਧਮਾਕਾ ਹੋਇਆ। ਇਸ ਧਮਾਕੇ ਵਿੱਚ ਇੱਕ ਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਬੀਐਸਐਫ ਦੇ ਅਧਿਕਾਰੀ ਅਤੇ ਹੋਰ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਇਸ ਮਾਮਲੇ ਸਬੰਧੀ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਪੁਲਸ ਅਤੇ ਬੀਐਸਐਫ ਦੀਆਂ ਟੀਮਾਂ ਇਸ ਵੇਲੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

ਬੀਤੇ ਦਿਨੀਂ ਜਲੰਧਰ ਵਿਚ ਮੰਤਰੀ ਦੇ ਘਰ ਹੋਇਆ ਧਮਾਕਾ

ਬੀਤੇ ਦਿਨ ਰਾਤ  2 ਵਜੇ ਸਾਬਕਾ ਭਾਜਪਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ ਹੋਇਆ ਸੀ।  ਇਸਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ। ਇਸ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਹਮਲਾਵਰ ਈ-ਰਿਕਸ਼ਾ ਤੋਂ ਗ੍ਰਨੇਡ ਸੁੱਟਦੇ ਹਨ ਅਤੇ ਉਹ ਗ੍ਰਨੇਡ ਬਾਈਕ ਦੇ ਨੇੜੇ ਡਿੱਗਦਾ ਹੈ। ਇਸ ਤੋਂ ਬਾਅਦ ਗ੍ਰਨੇਡ ਤੋਂ ਧਮਾਕਾ ਹੁੰਦਾ ਹੈ।

ਜਾਣੋ ਪੰਜਾਬ ਵਿੱਚ ਧਮਾਕੇ ਕਦੋਂ ਹੋਏ 

9 ਸਤੰਬਰ ਨੂੰ ਚੰਡੀਗੜ੍ਹ ਦੇ ਸੈਕਟਰ 10 ਵਿੱਚ ਧਮਾਕਾ

23 ਨਵੰਬਰ ਨੂੰ ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ ‘ਤੇ ਇੱਕ IED ਧਮਾਕਾ ਕੀਤਾ ਗਿਆ ਸੀ।

27 ਨਵੰਬਰ- ਗੁਰਬਖਸ਼ ਨਗਰ ਵਿੱਚ ਇੱਕ ਬੰਦ ਪੁਲਿਸ ਚੌਕੀ ‘ਤੇ ਗ੍ਰਨੇਡ ਧਮਾਕਾ।

2 ਦਸੰਬਰ- ਐਸਬੀਐਸ ਨਗਰ ਦੇ ਕਾਠਗੜ੍ਹ ਥਾਣੇ ਵਿੱਚ ਗ੍ਰਨੇਡ ਧਮਾਕਾ।

4 ਦਸੰਬਰ ਨੂੰ ਮਜੀਠਾ ਥਾਣੇ ਵਿੱਚ ਗ੍ਰਨੇਡ ਧਮਾਕਾ

13 ਦਸੰਬਰ ਨੂੰ ਅਲੀਵਾਲ ਬਟਾਲਾ ਪੁਲਿਸ ਸਟੇਸ਼ਨ ‘ਤੇ ਗ੍ਰਨੇਡ ਧਮਾਕਾ

17 ਦਸੰਬਰ ਨੂੰ ਇਸਲਾਮਾਬਾਦ ਦੇ ਇੱਕ ਪੁਲਿਸ ਸਟੇਸ਼ਨ ‘ਤੇ ਇੱਕ ਗ੍ਰਨੇਡ ਫਟਿਆ ਸੀ।

18 ਦਸੰਬਰ ਨੂੰ ਗੁਰਦਾਸਪੁਰ ਦੇ ਬੰਦ ਪੁਲਿਸ ਚੌਕੀ ਬਖਸ਼ੀਵਾਲਾ ਵਿੱਚ ਧਮਾਕਾ ਹੋਇਆ ਸੀ।

21 ਦਸੰਬਰ ਨੂੰ, ਗੁਰਦਾਸਪੁਰ ਦੇ ਕਲਾਨੌਰ ਵਿੱਚ ਇੱਕ ਪੁਲਿਸ ਚੌਕੀ ਰਾਤ ਨੂੰ ਇੱਕ ਧਮਾਕੇ ਨਾਲ ਹਿੱਲ ਗਈ।

9 ਜਨਵਰੀ ਨੂੰ ਅੰਮ੍ਰਿਤਸਰ ਦੀ ਗੁਮਟਾਲਾ ਚੌਕੀ ‘ਤੇ ਵੀ ਹਮਲਾ ਹੋਇਆ ਸੀ।

16 ਜਨਵਰੀ ਨੂੰ ਅੰਮ੍ਰਿਤਸਰ ਦੇ ਮਜੀਠਾ ਵਿੱਚ ਜੈਂਤੀਪੁਰ ਸ਼ਰਾਬ ਕਾਰੋਬਾਰੀ ਦੇ ਘਰ ‘ਤੇ ਗ੍ਰਨੇਡ ਹਮਲਾ ਹੋਇਆ ਸੀ।

3 ਫਰਵਰੀ ਨੂੰ ਫਤਿਹਗੜ੍ਹ ਚੂੜੀਆ ਬਾਈਪਾਸ ਪੁਲਿਸ ਸਟੇਸ਼ਨ ‘ਤੇ ਹਮਲਾ

15 ਮਾਰਚ ਨੂੰ ਅੰਮ੍ਰਿਤਸਰ ਦੇ ਮੰਦਰ ‘ਤੇ ਹਮਲਾ ਹੋਇਆ ਸੀ।

16 ਮਾਰਚ ਨੂੰ, ਜਲੰਧਰ ਦੇ ਰਾਏਪੁਰ ਰਸੂਲਪੁਰ ਵਿੱਚ ਯੂਟਿਊਬਰ ਰੋਜਰ ਸੰਧੂ ਦੇ ਘਰ ‘ਤੇ ਗ੍ਰਨੇਡ ਹਮਲਾ ਹੋਇਆ ਸੀ।

2 ਅਪ੍ਰੈਲ ਨੂੰ ਪਟਿਆਲਾ ਦੇ ਬਾਦਸ਼ਾਹਪੁਰ ਵਿੱਚ ਧਮਾਕਾ

8 ਅਪ੍ਰੈਲ ਨੂੰ ਜਲੰਧਰ ਵਿੱਚ ਸਾਬਕਾ ਭਾਜਪਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ ਹੋਇਆ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਜਲੰਧਰ ‘ਚ ਅੱਜ ਮਾਨਯੋਗ ਰਾਸ਼ਟਰਪਤੀ ਦੇ ਦੌਰੇ ਦੇ ਮੱਦੇਨਜ਼ਰ ਸ਼ਹਿਰ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੀ ਅਦਾਲਤ ਨੇ ਦਿੱਲੀ ਦੀ ਸਾਬਕਾ ਮੁੱਖ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ