ਖ਼ਬਰਿਸਤਾਨ ਨੈੱਟਵਰਕ- ਜਲੰਧਰ ਵਿਚ ਅੱਜ ਸ਼੍ਰੀ ਰਾਮ ਨੌਮੀ ਦੇ ਸੰਬੰਧ ਵਿਚ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ। ਇਸ ਦੌਰਾਨ ਸ਼ਕਤੀ ਪੀਠ ਸ਼੍ਰੀ ਦੇਵੀ ਤਲਾਬ ਮੰਦਰ ਵਿਖੇ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਲਈ ਅਮਨ ਅਰੋੜਾ ਅਤੇ ਐਮ ਪੀ ਚਰਨਜੀਤ ਸਿੰਘ ਚੰਨੀ ਪੁੱਜੇ।
ਇਸ ਦੇ ਨਾਲ ਹੀ ਹੋਰ ਵੀ ਰਾਜਨੀਤਿਕ ਲੋਕ ਜਲੰਧਰ ਦੇ ਸ਼੍ਰੀ ਦੇਵੀ ਤਲਾਬ ਮੰਦਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ਼ ਦੌਰਾਨ ਅਮਨ ਅਰੋੜਾ ਅਤੇ ਚਰਨਜੀਤ ਸਿੰਘ ਚੰਨੀ ਸ਼ੋਭਾ ਯਾਤਰਾ ਦੇ ਵਿੱਚ ਇਕੱਠੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਅੱਜ ਉਹ ਸ਼ਕਤੀ ਪੀਠ ਸ਼੍ਰੀ ਦੇਵੀ ਤਲਾਬ ਮੰਦਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ ਅਤੇ ਉਹਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਦੋਹਾਂ ਵੱਲੋਂ ਸਭ ਨੂੰ ਰਾਮ ਨੌਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ।