ਖ਼ਬਰਿਸਤਾਨ ਨੈੱਟਵਰਕ : ਇਟਲੀ ਤੋਂ ਇਕ ਮੰਦਭਾਗੀ ਖਬਰ ਆਈ ਹੈ, ਜਿਥੇ ਪੰਜਾਬੀ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਰਨਤਾਰਨ ਦੇ ਰਹਿਣ ਵਾਲੇ 40 ਸਾਲਾ ਗੁਰਮੀਤ ਸਿੰਘ ਵਜੋਂ ਹੋਈ ਹੈ। ਗੁਰਮੀਤ ਸਿੰਘ ਪਿਛਲੇ 20 ਸਾਲਾਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ।
ਗੁਰਮੀਤ ਸਿੰਘ ਦੇ ਦੋਸਤ ਜੁਗਰਾਜ ਸਿੰਘ ਸੰਧੂ ਨੇ ਦੱਸਿਆ ਕਿ ਗੁਰਮੀਤ ਸਿੰਘ ਦੀ ਮੌਤ ਬੀਤੀ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਹੋਈ। ਪੁੱਤਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।
ਤੁਹਾਨੂੰ ਦੱਸ ਦੇਈਏ ਕਿ 2 ਦਿਨ ਪਹਿਲਾਂ ਵੀ ਇਟਲੀ ਵਿੱਚ ਇੱਕ 22 ਸਾਲਾ ਪੰਜਾਬੀ ਨੌਜਵਾਨ ਹਰਸ਼ ਗਿਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਹਰਸ਼ ਜਲੰਧਰ ਦੇ ਆਦਮਪੁਰ ਦੇ ਮੁੱਖ ਬਾਜ਼ਾਰ ਦਾ ਰਹਿਣ ਵਾਲਾ ਸੀ। ਹਰਸ਼ ਦਾ ਪੂਰਾ ਪਰਿਵਾਰ ਪਿਛਲੇ ਦਸ ਸਾਲਾਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ।