ਖ਼ਬਰਿਸਤਾਨ ਨੈੱਟਵਰਕ : ਕੈਨੇਡਾ ਤੋਂ ਪੰਜਾਬੀ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਦੀ ਮੰਦਭਾਗੀ ਇਕ ਹੋਰ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਮਾਗ ਦੀ ਨਸ ਫਟਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 21 ਸਾਲਾ ਹਰਮਨਪ੍ਰੀਤ ਸਿੰਘ ਵਜੋਂ ਹੋਈ ਹੈ।
2 ਸਾਲ ਪਹਿਲਾਂ ਗਿਆ ਸੀ ਵਿਦੇਸ਼
ਜਾਣਕਾਰੀ ਅਨੁਸਾਰ ਹਰਮਨਪ੍ਰੀਤ ਸਟੱਡੀ ਵੀਜ਼ੇ ‘ਤੇ ਵਿਦੇਸ਼ ਗਿਆ ਸੀ। ਉਸ ਨੂੰ ਵਿਦੇਸ਼ ਗਿਆ ਨੂੰ 2 ਸਾਲ ਹੀ ਹੋਏ ਸਨ ਕਿ ਉਸ ਦੀ ਮੌਤ ਹੋ ਗਈ। ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।ਹਰਮਨਪ੍ਰੀਤ ਸਿੰਘ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਜੱਲਾ ਦਾ ਵਸਨੀਕ ਸੀ।
ਭੈਣ ਦੀ ਵੀ ਹੋ ਚੁੱਕੀ ਮੌਤ
ਜ਼ਿਕਰਯੋਗ ਹੈ ਕਿ ਮ੍ਰਿਤਕ ਹਰਮਨਪ੍ਰੀਤ ਸਿੰਘ ਦੀ ਭੈਣ ਦੀ ਵੀ ਕੋਰੋਨਾ ਦੌਰਾਨ ਮੌਤ ਹੋ ਗਈ ਸੀ ਅਤੇ ਹੁਣ ਹਰਮਨਪ੍ਰੀਤ ਸਿੰਘ ਦੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਡਿੱਗ ਗਿਆ ਹੈ। ਪਰਿਵਾਰ ਨੇ ਸਰਕਾਰ ਨੂੰ ਹਰਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।