ਖ਼ਬਰਿਸਤਾਨ ਨੈੱਟਵਰਕ:ਪੰਜਾਬ ਸਰਕਾਰ ਦਾ 2025-26 ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਕੇ ਅਤੇ 28 ਮਾਰਚ ਤੱਕ ਜਾਰੀ ਰਹੇਗਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 26 ਮਾਰਚ ਨੂੰ ਬਜਟ ਪੇਸ਼ ਕਰਨਗੇ। ਇਸ ਤੋਂ ਬਾਅਦ, ਅਗਲੇ ਦੋ ਦਿਨਾਂ ਲਈ ਬਜਟ ’ਤੇ ਚਰਚਾ ਕੀਤੀ ਜਾਵੇਗੀ।ਸੈਸ਼ਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਹੋਵੇਗੀ। ਸੈਸ਼ਨ ਵਿਚ ਰਾਜਪਾਲ ਦੇ ਭਾਸ਼ਣ ਤੋਂ ਪਹਿਲਾਂ, ਵਿਧਾਨ ਸਭਾ ਵਲੋਂ ਮੈਂਬਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਸਾਰੇ ਮੈਂਬਰਾਂ ਨੂੰ ਸਵੇਰੇ 10:50 ਵਜੇ ਤੱਕ ਅਸੈਂਬਲੀ ਵਿਚ ਪਹੁੰਚਣ ਲਈ ਕਿਹਾ ਗਿਆ ਹੈ।ਇਹ ਬਜਟ ਸੈਸ਼ਨ 28 ਮਾਰਚ ਤੱਕ ਜਾਰੀ ਰਹੇਗਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 26 ਮਾਰਚ ਨੂੰ ਬਜਟ ਪੇਸ਼ ਕਰਨਗੇ।