13 ਮਹੀਨਿਆਂ ਬਾਅਦ ਪ੍ਰਸ਼ਾਸਨ ਨੇ ਕਿਸਾਨਾਂ ਦਾ ਧਰਨਾ ਚੁਕਵਾ ਦਿੱਤਾ ਹੈ। ਦੱਸ ਦੇਈਏ ਕਿ ਸ਼ੰਭੂ ਤੇ ਖਨੌਰੀ ਬਾਰਡਰਾਂ ਤੋਂ ਸ਼ੈੱਡਾਂ ਤੇ ਬੈਰੀਕੇਡਸ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸੰਗਰੂਰ ਤੇ ਪਟਿਆਲਾ ਵਿਚ ਅਹਿਤਿਆਤ ਦੇ ਤੌਰ ਉਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ।
ਮੀਟਿੰਗ ਤੋਂ ਬਾਅਦ ਪ੍ਰਸ਼ਾਸਨ ਦਾ ਐਕਸ਼ਨ
ਬੀਤੇ ਦਿਨੀਂ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ 7ਵੀਂ ਮੀਟਿੰਗ ਸੀ, ਜੋ ਕਿ ਬੇਸਿੱਟਾ ਰਹੀ। ਇਸ ਤੋਂ ਬਾਅਦ ਸ਼ਾਮ ਨੂੰ ਡੀ ਆਈ ਜੀ ਮਨਦੀਪ ਸਿੱਧੂ ਨੇ ਕਿਸਾਨਾਂ ਨੂੰ ਅਨਾਊਂਸਮੈਂਟ ਕਰ ਕੇ ਬਾਰਡਰ ਖਾਲੀ ਕਰਨ ਲਈ ਕਿਹਾ। ਫਿਰ ਪੁਲਸ ਨੇ ਵੱਡੇ ਕਿਸਾਨ ਲੀਡਰਾਂ ਜਗਜੀਤ ਸਿੰਗ ਡੱਲੇਵਾਲ ਤੇ ਸਰਵਣ ਸਿੰਘ ਪੰਧੇਰ ਸਮੇਤ 700 ਦੇ ਕਰੀਬ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।
ਜਲਦ ਖੋਲ੍ਹਿਆ ਜਾਵੇਗਾ ਹਾਈਵੇ
ਪੰਜਾਬ ਪੁਲਸ ਨੇ ਹਰਿਆਣਾ-ਪੰਜਾਬ ਦੀ ਸ਼ੰਭੂ ਅਤੇ ਖਨੌਰੀ ਸਰਹੱਦ ਨੂੰ ਤਕਰੀਬਨ ਖਾਲੀ ਕਰਵਾ ਲਿਆ ਹੈ।ਸਾਰੇ ਨਜ਼ਰਬੰਦ ਕਿਸਾਨ ਭੁੱਖ ਹੜਤਾਲ ‘ਤੇ ਬੈਠ ਗਏ ਹਨ। ਹਰਿਆਣਾ ਵਾਲੇ ਪਾਸੇ ਵੀ ਬੈਰੀਕੇਡ ਹਟਾਏ ਜਾ ਰਹੇ ਹਨ। ਇਸ ਤੋਂ ਬਾਅਦ ਸ਼ੰਭੂ ਸਰਹੱਦ ਤੋਂ ਜੀ.ਟੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਸ਼ੁਰੂ ਹੋ ਜਾਵੇਗੀ।
ਜਗਜੀਤ ਸਿੰਘ ਡੱਲੇਵਾਲ ਜਲੰਧਰ ਦੇ PWD ਰੈਸਟ ਹਾਊਸ ਸ਼ਿਫਟ
ਇਸ ਦੇ ਨਾਲ ਹੀ ਦੱਸ ਦੇਈਏ ਕਿ ਸਰਵਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਆਗੂਆਂ ਨੂੰ ਹਿਰਾਸਤ ‘ਚ ਲਿਆ ਗਿਆ। ਜਗਜੀਤ ਸਿੰਘ ਡੱਲੇਵਾਲ ਨੂੰ ਰਾਤ ਨੂੰ ਜਲੰਧਰ ਦੇ ਪਿਮਸ ਹਸਪਤਾਲ ਲਿਆਂਦਾ ਗਿਆ। ਜਿਥੇ ਹੁਣ ਉਨ੍ਹਾਂ ਨੂੰ PWD ਰੈਸਟ ਹਾਊਸ ਲਿਆਂਦਾ ਗਿਆ। ਇਸ ਦੌਰਾਨ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ।