ਜਲੰਧਰ ‘ਚ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਿਰੀਖਣ ਕਰਨ ਲਈ ਸਿਵਲ ਹਸਪਤਾਲ ਪਹੁੰਚੇ | ਇਸ ਦੌਰਾਨ ਉਨ੍ਹਾਂ ਨਾਲ ਜਲੰਧਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਕੇ ‘ਤੇ ਮੌਜੂਦ ਸਨ। ਉਨ੍ਹਾਂ ਨੇ ਅਧਿਕਾਰੀਆਂ ਨਾਲ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਬਾਰੇ ਵੀ ਗੱਲਬਾਤ ਕੀਤੀ|
Punjab’s war against drugs is unstoppable!
Visited Jalandhar’s Drug De-addiction & Rehabilitation Centre—met young individuals determined to turn their lives around.
This isn’t just about quitting drugs; it’s about reclaiming lives. We won’t let Punjab’s youth fall prey to… pic.twitter.com/QgmFNfCuva
— Dr Balbir Singh (@AAPbalbir) March 16, 2025
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਗੱਲ ਕੀਤੀ| ਉਨ੍ਹਾਂ ਨੇ ਮੁਫ਼ਤ ਬਿਜਲੀ ਬਿਲ , ਮੁਹੱਲਾ ਕਲੀਨਿਕਾਂ ਬਾਰੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਵਿੱਚ 2 ਕਰੋੜ 99 ਲੱਖ ਤੋਂ ਵੱਧ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਗਿਆ। ਇਸ ਤੋਂ ਇਲਾਵਾ, ਸਿਵਲ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਕਈ ਤਰ੍ਹਾਂ ਦੇ ਇਲਾਜ ਮੁਫ਼ਤ ਦਿੱਤੇ ਜਾ ਰਹੇ ਹਨ।
ਮੰਤਰੀ ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਲੋਕਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਮੈਂ ਖੁਦ ਜਾ ਰਿਹਾ ਹਾਂ ਅਤੇ ਰਿਪੋਰਟਾਂ ਲੈ ਰਿਹਾ ਹਾਂ ਕਿ ਕਿਹੜੀਆਂ ਦਵਾਈਆਂ ਉਪਲਬਧ ਹਨ ਅਤੇ ਕਿਹੜੀਆਂ ਨਹੀਂ। ਜਿਹੜੀਆਂ ਦਵਾਈਆਂ ਉਪਲਬਧ ਨਹੀਂ ਹਨ, ਉਹ ਜਲਦੀ ਤੋਂ ਜਲਦੀ ਉਕਤ ਕੇਂਦਰ ‘ਤੇ ਉਪਲਬਧ ਕਰਵਾਈਆਂ ਜਾਣ।
ਮੰਤਰੀ ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੀ ਇਸੇ ਤਰ੍ਹਾਂ ਦਾ ਚੰਗਾ ਕੰਮ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਮੁਹਿੰਮ ਚਲਾਈ ਜਾ ਰਹੀ ਹੈ। ਮੇਰਾ ਜਲੰਧਰ ਆਉਣ ਦਾ ਮਕਸਦ ਨਸ਼ਿਆਂ ਵਿਰੁੱਧ ਭਵਿੱਖ ਦੀ ਸਥਿਤੀ ‘ਤੇ ਚਰਚਾ ਕਰਨਾ ਹੈ।