ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਖਲਾਈ ਲਈ ਫਿਨਲੈਂਡ ਜਾਣ ਵਾਲਿਆਂ ਅਧਿਆਪਕਾਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਬਾਅਦ ਉਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਦੱਸ ਦੇਈਏ ਕਿ ਅੱਜ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਦੂਜਾ ਬੈਚ ਅੱਜ ਫਿਨਲੈਂਡ ਵਿੱਚ ਸਿਖਲਾਈ ਲਈ ਰਵਾਨਾ ਹੋਇਆ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਸੀਐਮ ਮਾਨ ਨੇ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ ਦੋ ਹਫ਼ਤਿਆਂ ਦਾ ਹੋਵੇਗਾ, ਜਿਸ ਰਾਹੀਂ ਅਧਿਆਪਕਾਂ ਨੂੰ ਬਹੁਤ ਸਾਰੀਆਂ ਨਵੀਆਂ ਚੀਜ਼ਾਂ ਸਿੱਖਣ ਨੂੰ ਮਿਲਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਿਖਲਾਈ ਲਈ ਅਧਿਆਪਕਾਂ ਦੀ ਚੋਣ ਇੱਕ ਗੁੰਝਲਦਾਰ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ। ਇਨ੍ਹਾਂ ਅਧਿਆਪਕਾਂ ਦੁਆਰਾ ਪੜ੍ਹਾਏ ਜਾ ਰਹੇ ਬੱਚਿਆਂ ਦੇ ਦਸ ਮਾਪਿਆਂ ਤੋਂ ਵੀ ਫੀਡਬੈਕ ਲਈ ਗਈ ਹੈ। ਇਨ੍ਹਾਂ ਦੌਰਾਨ ਅਧਿਆਪਕਾਂ ਨੂੰ ਨਵੀਆਂ ਚੀਜਾਂ ਸਿੱਖਣ ਨੂੰ ਮਿਲਣਗੀਆਂ |
CM ਮਾਨ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਅੱਜ ਚੰਡੀਗੜ੍ਹ ਵਿਖੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਦੂਜੇ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਨੂੰ ਰਵਾਨਾ ਕੀਤਾ। ਸਾਰਿਆਂ ਨੂੰ ਮਿਲ ਕੇ ਟ੍ਰੇਨਿੰਗ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਅਧਿਆਪਕਾਂ ਨੂੰ ਸਮਾਜ ਦੇ ਨਿਰਮਾਤਾ ਮੰਨਿਆ ਜਾਂਦਾ ਹੈ। ਆਸ ਕਰਦੇ ਹਾਂ ਕਿ ਤੁਸੀਂ ਟ੍ਰੇਨਿੰਗ ਤੋਂ ਬਾਅਦ ਅਜਿਹੇ ਵਿਦਿਆਰਥੀ ਤਿਆਰ ਕਰੋਗੇ, ਜੋ ਦੇਸ਼ ਦੀ… pic.twitter.com/B3XYtAOvsF
— Bhagwant Mann (@BhagwantMann) March 15, 2025
CM ਮਾਨ ਨੇ ਪੋਸਟ ਸ਼ੇਅਰ ਕਰ ਕਿਹਾ ਕਿ ਅੱਜ ਚੰਡੀਗੜ੍ਹ ਵਿਖੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਦੂਜੇ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਲਈ ਰਵਾਨਾ ਕੀਤਾ। ਸਾਰਿਆਂ ਨੂੰ ਮਿਲ ਕੇ ਟ੍ਰੇਨਿੰਗ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਅਧਿਆਪਕਾਂ ਨੂੰ ਸਮਾਜ ਦੇ ਨਿਰਮਾਤਾ ਮੰਨਿਆ ਜਾਂਦਾ ਹੈ। ਆਸ ਕਰਦੇ ਹਾਂ ਕਿ ਤੁਸੀਂ ਟ੍ਰੇਨਿੰਗ ਤੋਂ ਬਾਅਦ ਅਜਿਹੇ ਵਿਦਿਆਰਥੀ ਤਿਆਰ ਕਰੋਗੇ, ਜੋ ਦੇਸ਼ ਦੀ ਤਰੱਕੀ ਵਿੱਚ ਆਪਣਾ ਹਿੱਸਾ ਪਾਉਣਗੇ। ਪੰਜਾਬ ਦੀ ਸਿੱਖਿਆ ਕ੍ਰਾਂਤੀ ‘ਚ ਅਜਿਹੇ ਉਪਰਾਲੇ ਇਸੇ ਤਰ੍ਹਾਂ ਜਾਰੀ ਰਹਿਣਗੇ।
ਉਨ੍ਹਾਂ ਨੇ ਅੱਗੇ ਕਿਹਾ ਕਿ ਸਿੱਖਿਆ ਤੇ ਸਿਹਤ ਪਹਿਲੇ ਦਿਨ ਤੋਂ ਸਾਡੀ ਪਾਰਟੀ ਦੇ ਦੋ ਮੁੱਖ ਏਜੰਡੇ ਨੇ। ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਦੀ ਸੋਚ ਸਦਕਾ ਅੱਜ ਬਾਕੀ ਸਿਆਸੀ ਪਾਰਟੀਆਂ ਦੇ ਮੈਨੀਫੈਸਟੋ ‘ਚ ਵੀ ਸਕੂਲ ਤੇ ਸਿੱਖਿਆ ਦੀ ਗੱਲ ਹੁੰਦੀ ਹੈ। ਅੱਜ 72 ਅਧਿਆਪਕਾਂ ਦਾ ਦੂਜਾ ਬੈਚ ਫ਼ਿਨਲੈਂਡ ਟ੍ਰੇਨਿੰਗ ਲਈ ਜਾ ਰਿਹਾ ਹੈ। ਸਾਰੇ ਅਧਿਆਪਕਾਂ ਨੂੰ ਮੁਬਾਰਕਾਂ।
ਜਿਨ੍ਹਾਂ ਅਧਿਆਪਕਾਂ ਨੂੰ ਸਰਕਾਰ ਸਿਖਲਾਈ ਲਈ ਭੇਜ ਰਹੀ ਹੈ। ਉਨ੍ਹਾਂ ਦੀ ਰਿਟਾਇਰਮੈਂਟ ਲਈ ਅਜੇ ਬਹੁਤ ਲੰਮਾ ਸਫ਼ਰ ਬਾਕੀ ਹੈ। ਸਰਕਾਰ ਨੇ ਸਿਖਲਾਈ ਵਿੱਚ ਸ਼ਾਮਲ ਹੋਣ ਲਈ ਅਧਿਆਪਕਾਂ ਦੀ ਵੱਧ ਤੋਂ ਵੱਧ ਉਮਰ 43 ਸਾਲ ਨਿਰਧਾਰਤ ਕੀਤੀ ਸੀ। ਸਰਕਾਰ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ 31 ਜਨਵਰੀ, 2025 ਤੱਕ ਉਨ੍ਹਾਂ ਦੀ ਉਮਰ 43 ਸਾਲ ਜਾਂ ਇਸ ਤੋਂ ਘੱਟ ਹੋਣੀ ਚਾਹੀਦੀ ਹੈ। ਐਚਟੀ, ਸੀਐਚਟੀ, ਅਤੇ ਬੀਪੀਈਓ ਅਸਾਮੀਆਂ ਲਈ ਵੱਧ ਤੋਂ ਵੱਧ ਉਮਰ ਸੀਮਾ 48 ਸਾਲ ਹੈ।
ਸਿੱਖਿਆ ਤੇ ਸਿਹਤ ਪਹਿਲੇ ਦਿਨ ਤੋਂ ਸਾਡੀ ਪਾਰਟੀ ਦੇ ਦੋ ਮੁੱਖ ਏਜੰਡੇ ਨੇ। ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਦੀ ਸੋਚ ਸਦਕਾ ਅੱਜ ਬਾਕੀ ਸਿਆਸੀ ਪਾਰਟੀਆਂ ਦੇ ਮੈਨੀਫੈਸਟੋ ‘ਚ ਵੀ ਸਕੂਲ ਤੇ ਸਿੱਖਿਆ ਦੀ ਗੱਲ ਹੁੰਦੀ ਹੈ। ਅੱਜ 72 ਅਧਿਆਪਕਾਂ ਦਾ ਦੂਜਾ ਬੈਚ ਫ਼ਿਨਲੈਂਡ ਟ੍ਰੇਨਿੰਗ ਲਈ ਜਾ ਰਿਹਾ ਹੈ। ਸਾਰੇ ਅਧਿਆਪਕਾਂ ਨੂੰ ਮੁਬਾਰਕਾਂ।… pic.twitter.com/97KKxyS5Pp
— Bhagwant Mann (@BhagwantMann) March 15, 2025