ਪੰਜਾਬ ‘ਚ ਹੁਣ ਦੁਪਿਹਰ ਵੇਲੇ ਗਰਮੀ ਮਹਿਸੂਸ ਹੋ ਰਹੀ ਹੈ| ਤਾਪਮਾਨ ਲਗਾਤਾਰ ਵੱਧ ਰਿਹਾ ਹੈ| ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ‘ਚ ਕੁਝ ਰਾਹਤ ਮਿਲੇਗੀ| ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 16 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਪਰ ਉਸ ਤੋਂ ਬਾਅਦ ਤਾਪਮਾਨ 2 ਤੋਂ 3 ਡਿਗਰੀ ਘੱਟ ਜਾਵੇਗਾ ਅਤੇ ਸਥਿਤੀ ਆਮ ਹੋ ਜਾਵੇਗੀ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਤਿਹਗੜ੍ਹ ਸਾਹਿਬ ਵਿੱਚ 31.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਕੁਝ ਦਿਨ ਪਹਿਲਾਂ ਸਰਗਰਮ ਹੋਏ ਪੱਛਮੀ ਗੜਬੜ ਦਾ ਪ੍ਰਭਾਵ ਅੱਜ ਤੋਂ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਦਿਖਾਈ ਦੇਵੇਗਾ।ਪੱਛਮੀ ਗੜਬੜੀ ਦੇ ਕਾਰਨ, ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ।
ਜਦੋਂ ਕਿ ਸ਼ੁੱਕਰਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਐਸਏਐਸ ਨਗਰ ਵਿੱਚ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ।