ਖਨੌਰੀ, ਸ਼ੰਭੂ ਅਤੇ ਰਤਨਪੁਰਾ ਬਾਰਡਰ ‘ਤੇ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ । ਕਿਸਾਨ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇੱਕ ਸਾਲ ਦੌਰਾਨ ਸ਼ੰਭੂ ਬਾਰਡਰ ‘ਤੇ ਕਿਸਾਨ ਹਰ ਤਿਉਹਾਰ ਮਨਾਏ ਰਹੇ ਹਨ|
ਖਨੌਰੀ ਬਾਰਡਰ ’ਤੇ ਵੱਡੀ ਗਿਣਤੀ ’ਚ ਮਹਿਲਾ ਕਿਸਾਨ ਆਗੂ ਇੱਕਠ ਹੋ ਰਿਹਾ ਹੈ । ਅੱਜ ਸਟੇਜ ਦੀ ਜ਼ਿੰਮੇਵਾਰੀ ਮਹਿਲਾ ਸਾਂਭਣਗੀਆਂ। ਮਹਿਲਾ ਦਿਵਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਪ੍ਰੋਗਰਾਮਾਂ ‘ਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੀਆਂ ਔਰਤਾਂ ਹਿੱਸਾ ਲੈ ਰਹੀਆਂ ਹਨ ।
ਡੱਲੇਵਾਲ ਦਾ ਮਰਨ ਵਰਤ 103ਵੇਂ ਦਿਨ ਜਾਰੀ
ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 103ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਇਕ ਵਾਰ ਫਿਰ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ। ਡਾਕਟਰਾਂ ਦੀ ਟੀਮ ਉਸ ‘ਤੇ ਨਜ਼ਰ ਰੱਖ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਵੀ ਔਰਤਾਂ ਨੇ ਵੱਡਾ ਯੋਗਦਾਨ ਪਾਇਆ ਸੀ। ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਸਟੇਜ ਸੰਭਾਲਣ ਤੋਂ ਲੈ ਕੇ ਆਪਣੇ ਪਰਿਵਾਰ ਦੇ ਮਰਦਾਂ ਦੀ ਗੈਰ-ਹਾਜ਼ਰੀ ‘ਚ ਖੇਤਾਂ ‘ਚ ਕੰਮ ਕਰਨ ਤੱਕ ਔਰਤਾਂ ਨੇ ਵੱਧ-ਚੜ੍ਹ ਕੇ ਸਾਥ ਦਿੱਤਾ। ਇਸ ਲਈ ਮਹਿਲਾ ਸ਼ਕਤੀ ਨੂੰ ਸਲਾਮ ਕਰਨ ਲਈ ਮਹਿਲਾ ਦਿਵਸ ਮੌਕੇ ਮਹਿਲਾ ਕਿਸਾਨ ਪੰਚਾਇਤਾਂ ਵੱਲੋਂ ਸ਼ਨੀਵਾਰ ਨੂੰ ਸਰਹੱਦਾਂ ‘ਤੇ ਸਮਾਗਮ ਕੀਤੇ ਜਾ ਰਹੇ ਹਨ।
ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਸੱਤਵੀਂ ਦੌਰ ਦੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਣੀ ਹੈ। ਇਸ ਤੋਂ ਪਹਿਲਾਂ, ਕਿਸਾਨ ਆਪਣੇ ਅੰਦੋਲਨ ਨੂੰ ਤੇਜ਼ ਕਰਨ ਵਿੱਚ ਰੁੱਝੇ ਹੋਏ ਹਨ।