SGPC ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ਵਿਚ ਕਈ ਅਹਿਮ ਫੈਸਲੇ ਲਏ ਗਏ। ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਇਹ ਦਾਅਵਾ ਸ੍ਰੋਮਣੀ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਪੁੜੈਣ ਸਿੰਘ ਨੇ ਕੀਤਾ ਹੈ।
ਕੁਲਵੰਤ ਸਿੰਘ ਪੁੜੈਣ ਦਾ ਕਹਿਣਾ ਹੈ ਕਿ ਜਥੇਦਾਰ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ ਪਰ ਉਹ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ। ਇਸ ਦੇ ਨਾਲ ਹੀ ਧਾਮੀ ਦੇ ਅਸਤੀਫੇ ਉੱਤੇ ਕੋਈ ਵਿਚਾਰ ਨਹੀ ਕੀਤੀ ਗਈ।
ਇਸ ਦੌਰਾਨ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ ਹਨ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਜ਼ਿੰਮੇਵਾਰੀ ਹੁਣ ਗਿਆਨੀ ਕੁਲਦੀਪ ਸਿੰਘ ਗੜਗੱਚ ਕੋਲ ਹੋਵੇਗੀ, ਉਨ੍ਹਾਂ ਕੋਲ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਵੀ ਹੋਵੇਗਾ। ਗਿਆਨੀ ਬਾਬਾ ਤੇਗ ਸਿੰਘ ਨੂੰ ਸ੍ਰੀ ਦਮਦਮਾ ਸਾਹਿਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਬਾਬਾ ਟੇਕ ਸਿੰਘ ਧਨੌਲਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹੋਣਗੇ।