ਪੰਜਾਬ ‘ਚ ਸਰਕਾਰ ਨੇ ਮਾਲ ਅਧਿਕਾਰੀਆਂ ਨੂੰ ਅੰਤਿਮ ਚੇਤਾਵਨੀ ਜਾਰੀ ਕੀਤੀ ਹੈ। ਸਰਕਾਰ ਵੱਲੋਂ ਜਾਰੀ ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਜੋ ਵੀ ਮਾਲ ਅਧਿਕਾਰੀ ਸ਼ਾਮ 5 ਵਜੇ ਤੱਕ ਡਿਊਟੀ ‘ਤੇ ਵਾਪਸ ਨਹੀਂ ਆਉਂਦਾ, ਉਸਨੂੰ ਮੁਅੱਤਲ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ।
ਸੀਐਮ ਮਾਨ ਵੀ ਦੇ ਚੁੱਕੇ ਚੇਤਾਵਨੀ
ਸੀਐਮ ਭਗਵੰਤ ਮਾਨ ਨੇ ਟਵੀਟ ਕੀਤਾ, ਤਹਿਸੀਲਦਾਰਾਂ ਦੀ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ join ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ|
ਇਸ ਕਾਰਨ ਹੜਤਾਲ ‘ਤੇ ਹਨ ਤਹਿਸੀਲਦਾਰ
ਤੁਹਾਨੂੰ ਦੱਸ ਦੇਈਏ ਕਿ ਵਿਜੀਲੈਂਸ ਟੀਮ ਨੇ ਹਾਲ ਹੀ ਵਿੱਚ ਤਹਿਸੀਲਦਾਰ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਦੇ ਸਾਰੇ ਮਾਲ ਅਧਿਕਾਰੀ ਹੜਤਾਲ ‘ਤੇ ਚਲੇ ਗਏ ਹਨ। ਲੁਧਿਆਣਾ ਵਿੱਚ ਹੋਈ ਮਾਲ ਅਧਿਕਾਰੀਆਂ ਦੀ ਮੀਟਿੰਗ ਵਿੱਚ 7 ਮਾਰਚ ਯਾਨੀ ਸ਼ੁੱਕਰਵਾਰ ਤੱਕ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਕਾਰਨ ਰਜਿਸਟ੍ਰੇਸ਼ਨਾਂ ਸੰਭਵ ਨਹੀਂ ਹੋਣਗੀਆਂ।