ਜਲੰਧਰ ‘ਚ ਗੁਰਮੀਤ ਸਿੰਘ ਨੇ ਨਵੇਂ ਐਸਐਸਪੀ ਦਾ ਅਹੁਦਾ ਸੰਭਾਲ ਲਿਆ ਹੈ। ਉਹ ਪਹਿਲਾਂ ਵੀ ਜਲੰਧਰ ਕਮਿਸ਼ਨਰੇਟ ਪੁਲਿਸ ਵਿੱਚ ਡੀਸੀਪੀ ਵਜੋਂ ਤਾਇਨਾਤ ਸਨ। ਹੁਣ ਉਨ੍ਹਾਂ ਨੂੰ ਐਸਐਸਪੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਜਲੰਧਰ ਦਿਹਾਤੀ ਦੇ SSP ਰਹੇ ਹਰਕਮਲਪ੍ਰੀਤ ਸਿੰਘ ਖੱਖ ਦਾ ਐਤਵਾਰ ਦੇਰ ਰਾਤ ਟ੍ਰਾਂਸਫ਼ਰ ਕਰ ਦਿੱਤਾ ਗਿਆ|
ਐਸਐਸਪੀ ਗੁਰਮੀਤ ਸਿੰਘ ਅੱਜ ਯਾਨੀ ਸੋਮਵਾਰ ਨੂੰ ਦੁਪਹਿਰ ਕਰੀਬ 3.30 ਵਜੇ ਜਲੰਧਰ ਦਿਹਾਤੀ ਪੁਲਿਸ ਦਫ਼ਤਰ ਪਹੁੰਚੇ ਅਤੇ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਦਾ ਸਵਾਗਤ ਗਾਰਡ ਆਫ਼ ਆਨਰ ਨਾਲ ਕੀਤਾ ਗਿਆ।