ਪ੍ਰਸਿੱਧ ਪੰਜਾਬੀ ਗਾਇਕ ਹਰਭਜਨ ਮਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਕੁਝ ਯੂ-ਟਿਊਬ ਚੈਨਲਜ਼ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਚੈਨਲਾਂ ਨੂੰ ਭੇਜਿਆ ਨੋਟਿਸ
ਰਿਪੋਰਟ ਮੁਤਾਬਕ ਕਿਸ ਚੈਨਲ ਵੱਲੋਂ ਹਰਭਜਨ ਮਾਨ ਦੀ ਧੀ ਬਾਰੇ ਝੂਠੀ ਤੇ ਅਪਮਾਨਜਨਕ ਖ਼ਬਰ ਚਲਾਈ ਗਈ, ਜਿਸ ਨਾਲ ਉਨ੍ਹਾਂ ਦੇ ਪਰਿਵਾਰ ਤੇ ਬਹੁਤ ਬੁਰਾ ਪ੍ਰਭਾਵ ਪਿਆ। ਇਸ ਤੋਂ ਬਾਅਦ ਹਰਭਜਨ ਮਾਨ ਨੇ ਐਕਸ਼ਨ ਲੈਂਦੇ ਹੋਏ ਯੂ ਟਿਊਬ ਚੈਨਲ ਨੂੰ ਲੀਗਲ ਨੋਟਿਸ ਭੇਜਿਆ ਹੈ।
ਇਸ ਸਬੰਧੀ ਹਰਭਜਨ ਮਾਨ ਨੇ ਸਖ਼ਤ ਲਹਿਜ਼ੇ ਵਿਚ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਪਰਿਵਾਰ ਦੀ ਇੱਜ਼ਤ ਤੇ ਹਮਲਾ ਬਰਦਾਸ਼ਤ ਨਹੀਂ ਕਰਨਗੇ । ਇਸ ਦੇ ਨਾਲ ਹੀ ਉਨ੍ਹਾਂ ਪ੍ਰਸ਼ਾਸਨ ਤੋਂ ਉਕਤ ਚੈਨਲ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।