ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਨਾਲ ਇਕ ਯਾਤਰੀ ਨੂੰ ਕਾਬੂ ਕੀਤਾ ਗਿਆ ਹੈ। ਦੂਜੇ ਮਾਮਲੇ ਵਿਚ ਸੋਨੇ ਸਮੇਤ ਇਕ ਯਾਤਰੀ ਨੂੰ ਕਸਟਮ ਵਿਭਾਗ ਨੇ ਫੜਿਆ ਹੈ।
ਕਰੋੜਾਂ ਦਾ ਨਸ਼ੀਲਾ ਪਦਾਰਥ ਬਰਾਮਦ
ਜਾਣਕਾਰੀ ਅਨੁਸਾਰ ਇੱਕ ਯਾਤਰੀ ਨੂੰ ਲਗਭਗ 8 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਕਸਟਮ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਯਾਤਰੀ, ਮਨਦੀਪ ਸਿੰਘ, 26 ਫਰਵਰੀ ਨੂੰ ਮਲੇਸ਼ੀਆ ਤੋਂ ਇੱਕ ਉਡਾਣ ਰਾਹੀਂ ਆਇਆ ਸੀ ਅਤੇ ਜਦੋਂ ਉਸ ਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਅਧਿਕਾਰੀਆਂ ਨੇ 8.17 ਕਿਲੋਗ੍ਰਾਮ ਨਸ਼ੀਲਾ ਪਦਾਰਥ ਪਾਇਆ।ਕਿਹਾ ਜਾ ਰਿਹਾ ਹੈ ਕਿ ਇਹ ਨਸ਼ੀਲਾ ਪਦਾਰਥ ਗਾਂਜੇ ਵਰਗਾ ਪਦਾਰਥ ਹੈ, ਜਿਸ ਦੀ ਕੀਮਤ 8.17 ਕਰੋੜ ਰੁਪਏ ਦੱਸੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਮੁਲਜ਼ਮ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਕ ਹੋਰ ਮਾਮਲੇ ਵਿਚ ਯਾਤਰੀ ਤੋਂ ਸੋਨਾ ਜ਼ਬਤ
ਇੱਕ ਹੋਰ ਮਾਮਲੇ ਵਿੱਚ ਕਸਟਮ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਸਿੰਗਾਪੁਰ ਤੋਂ ਆਉਣ ਵਾਲੇ ਇੱਕ ਯਾਤਰੀ ਤੋਂ 400 ਗ੍ਰਾਮ ਸੋਨਾ ਜ਼ਬਤ ਕੀਤਾ।ਉਨ੍ਹਾਂ ਦੱਸਿਆ ਕਿ ਉਸ ਕੋਲੋਂ ਲਗਭਗ 35.60 ਲੱਖ ਰੁਪਏ ਦੀਆਂ ਸੋਨੇ ਦੀਆਂ ਚੇਨੀਆਂ ਅਤੇ ਚੂੜੀਆਂ ਜ਼ਬਤ ਕੀਤੀਆਂ ਗਈਆਂ ਹਨ।