ਤਰਨਤਾਰਨ ਵਿਚ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਸੁੱਤੇ ਪਏ ਪਰਿਵਾਰ ਉਤੇ ਮਕਾਨ ਦੀ ਛੱਤ ਡਿੱਗਣ ਨਾਲ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ।
ਪਰਿਵਾਰ ਦੇ 5 ਮੈਂਬਰਾਂ ਦੀ ਗਈ ਜਾਨ
ਇਹ ਹਾਦਸਾ ਪਿੰਡ ਪੰਡੋਰੀ ਗੋਲਾ ਵਿਚ ਵਾਪਰਿਆ, ਜਿੱਥੇ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਛੱਤ ਡਿੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿੱਚ ਪਤੀ-ਪਤਨੀ ਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਲ ਹਨ।
ਬਾਲਿਆਂ ਵਾਲੀ ਸੀ ਛੱਤ
ਜਾਣਕਾਰੀ ਮੁਤਾਬਕ ਮਕਾਨ ਦੀ ਬਾਲਿਆਂ ਵਾਲੀ ਛੱਤ ਸੀ, ਜੋ ਕਿ ਰਾਤ ਦੇ ਸਮੇਂ ਅਚਾਨਕ ਡਿੱਗ ਪਈ। ਪਰਿਵਾਰ ਦੇ ਮੈਂਬਰ ਨੀਂਦ ਵਿੱਚ ਸਨ ਕਿ ਇਹ ਹਾਦਸਾ ਵਾਪਰ ਗਿਆ। ਸੁੱਤੇ ਹੋਏ ਪਰਿਵਾਰਕ ਮੈਂਬਰਾਂ ਉਤੇ ਬਾਲਿਆਂ ਵਾਲੀ ਛੱਤ ਡਿੱਗਣ ਕਾਰਨ ਇਹ ਹਾਦਸਾ ਵਾਪਰ ਗਿਆ, ਜਿਸ ਨਾਲ ਵੱਡਾ ਜਾਨੀ ਨੁਕਸਾਨ ਹੋ ਗਿਆ।
ਮ੍ਰਿਤਕਾਂ ਦੀ ਪਛਾਣ
ਹਾਦਸੇ ਤੋਂ ਬਾਅਦ ਥਾਣਾ ਸਦਰ ਤਰਨਤਾਰਨ ਦੀ ਪੁਲਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕੀਤੀ। ਮ੍ਰਿਤਕਾਂ ਦੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਮ੍ਰਿਤਕਾਂ ਦੀ ਪਹਿਚਾਣ ਗੁਰਵਿੰਦਰ ਸਿੰਘ,ਅਮਰਜੀਤ ਕੌਰ, ਏਕੂ ਤੇ ਗੁਰਲਾਲ ਸਿੰਘ ਵਜੋਂ ਹੋਈ ਹੈ।