View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਦੇਸ਼ ਦੇ ਧਰਮ ਨਿਰਪੱਖ, ਜਮਹੂਰੀ ਤੇ ਫੈਡਰਲ ਢਾਂਚੇ ਨੂੰ ਤਬਾਹ ਕਰ ਕੇ ਆਰ.ਐਸ.ਐਸ. ਦੀ ਫਿਰਕੂ ਵਿਚਾਰਧਾਰਾ ਦਾ ਅਨੁਸਰਨ ਕਰਦੀ ਹੋਈ ਮੋਦੀ ਸਰਕਾਰ ਦੇਸ਼ ਅੰਦਰ ਇਕ ਧਰਮ ਅਧਾਰਤ (ਹਿੰਦੂਤਵੀ) ਰਾਜ ਸਥਾਪਤ ਕਰਨ ਦੀ ਹਰ ਚਾਲ ਨੂੰ ਅਸਫਲ ਕਰਨ ਲਈ ਪੰਜਾਬ ਦੇ ਜੁਝਾਰੂ ਲੋਕ ਪੂਰਾ ਤਾਣ ਲਾ ਦੇਣਗੇ।

ਮੋਦੀ ਸਰਕਾਰ ਦੀਆਂ ਸਾਮਰਾਜੀ ਲੁਟੇਰੀਆਂ ਤੇ ਦੇਸ਼ ਦੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਵਾਲੀਆਂ ਆਰਥਿਕ ਨੀਤੀਆਂ ਮਿਹਨਤਕਸ਼ ਲੋਕਾਂ ਨੂੰ ਮਹਿੰਗਾਈ, ਬੇਰੁਜ਼ਗਾਰੀ, ਗਰੀਬੀ, ਕੁਪੋਸ਼ਨ ਦੀ ਦਲਦਲ ‘ਚ ਸੁੱਟ ਰਹੀਆਂ ਹਨ, ਜਿਨ੍ਹਾਂ ਦਾ ਟਾਕਰਾ ਕਰਨ ਲਈ ਖੱਬੀਆਂ ਤੇ ਜਮਹੂਰੀ ਸ਼ਕਤੀਆਂ ਜਨਤਕ ਸੰਘਰਸ਼ਾਂ ਦਾ ਨਵਾਂ ਇਤਿਹਾਸ ਲਿਖਣ ਜਾ ਰਹੀਆਂ ਹਨ। ਬੇਜ਼ਮੀਨੇ ਲੋਕ ਦੋ ਡੰਗ ਦੀ ਰੋਟੀ ਤੋਂ ਅਵਾਜ਼ਾਰ ਹਨ, ਖੇਤੀਬਾੜੀ ਦੇ ਸੰਕਟ ਕਾਰਨ ਮਜ਼ਦੂਰ ਤੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਤੇ ਬੇਰੁਜ਼ਗਾਰੀ ਦੀ ਮਾਰ ਝੇਲ ਰਹੇ ਨੌਜਵਾਨ ਲੱਖਾਂ ਰੁਪਏ ਖਰਚ ਕਰ ਕੇ ਵਿਦੇਸ਼ਾਂ ਵੱਲ ਨੂੰ ਵਤੀਰਾਂ ਘੱਤ ਰਹੇ ਹਨ। ਅਜਿਹੇ ਨੌਜਵਾਨਾਂ ਨੂੰ ਅਮਰੀਕਾ ਦਾ ਟਰੰਪ ਪ੍ਰਸ਼ਾਸ਼ਨ, ਜਿਸ ਤਰ੍ਹਾਂ ਗੁਲਾਮਾਂ ਵਾਂਗ ਸੰਗਲਾਂ ‘ਚ ਨੂੜ ਕੇ ਭਾਰਤ ਨੂੰ ਵਾਪਸ ਭੇਜ ਰਿਹਾ ਹੈ, ਉਹ ਬਹੁਤ ਹੀ ਨਿੰਦਣਯੋਗ ਹੈ। ਪਰ ਪ੍ਰਧਾਨ ਮੰਤਰੀ ਇਸ ਸਾਰੇ ਘਟਨਾਕ੍ਰਮ ਬਾਰੇ ਮੂਕ ਦਰਸ਼ਕ ਬਣੀ ਬੈਠੇ ਹਨ ਤੇ ਟਰੰਪ ਸਰਕਾਰ ਦੇ ਸੋਹਲੇ ਗਾਉਣ ‘ਚ ਗੁਲਤਾਨ ਹੈ।”

ਇਹ ਸ਼ਬਦ ਕਮਿਊਨਿਸਟ ਕੋਆਰਡੀਨੇਸ਼ਨ ਕਮੇਟੀ ‘ਚ ਸ਼ਾਮਲ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਤੇ ਐਮ.ਸੀ.ਪੀ.ਆਈ.(ਯੂ.) ਵੱਲੋਂ ਆਯੋਜਿਤ ‘ਮਹਾਂ ਰੈਲੀ’ ‘ਚ ਜੁੜੇ ਹਜ਼ਾਰਾਂ ਲੋਕਾਂ ਦੇ ਠਾਠਾਂ ਮਾਰਦੇ ਇਕੱਠ ‘ਚ ਕਾਮਰੇਡ ਮੰਗਤ ਰਾਮ ਪਾਸਲਾ ਤੇ ਕਾਮਰੇਡ ਅਸ਼ੋਕ ਓਂਕਾਰ ਨੇ ਕਹੇ। 

ਭਰਵੀਂ ਰੈਲੀ ‘ਚ ਕਮਿਊਨਿਸਟ ਆਗੂਆਂ ਨੇ ਭਾਸ਼ਣ ਦਿੰਦਿਆਂ ਕਿਹਾ ਕਿ “ਅੱਜ ਦੀ “ਸੰਵਿਧਾਨ ਬਚਾਓ, ਦੇਸ਼ ਬਚਾਓ, ਪੰਜਾਬ ਬਚਾਓ” ਦੇ ਨਾਅਰੇ ਹੇਠਾਂ ਕੀਤੀ ਜਾ ਰਹੀ ‘ਮਹਾਂ ਰੈਲੀ’ ਪੰਜਾਬ ਅੰਦਰ ਇਕ ਲੋਕ ਪੱਖੀ ਰਾਜਸੀ ਮੁਤਬਾਦਲ ਉਸਾਰਨ ਲਈ ਮੀਲ ਪੱਥਰ ਦਾ ਕੰਮ ਕਰੇਗਾ। ਕਮਿਊਨਿਸਟ ਕੋਆਰਡੀਨੇਸ਼ਨ ਕਮੇਟੀ ਕਾਰਪੋਰੇਟੀ ਲੁੱਟ ਤੇ ਫਿਰਕੂ ਫਾਸ਼ੀ ਸ਼ਕਤੀਆਂ ਖਿਲਾਫ਼ ਜਨ ਸਧਾਰਨ ਅੰਦਰ ਵਿਚਾਰਧਾਰਕ ਤੇ ਰਾਜਸੀ ਚੇਤਨਾ ਦਾ ਸੰਚਾਰ ਕਰ ਕੇ ਦੇਸ਼ ਦੀ ਸੱਤਾ ‘ਤੇ ਕਾਬਜ਼ ਮੋਦੀ ਸਰਕਾਰ ਵਿਰੁੱਧ ਵਿਸ਼ਾਲ ਜਨਤਕ ਲਾਮਬੰਦੀ ਕਰੇਗੀ।”

ਇਕ ਮਤੇ ਰਾਹੀਂ ਮੰਗ ਕੀਤੀ ਗਈ ਕਿ ਕੇਂਦਰ ਵੱਲੋਂ ਪੰਜਾਬ ਨਾਲ ਕੀਤੇ ਜਾਂਦੇ ਧੱਕਿਆਂ ਨੂੰ ਬੰਦ ਕਰ ਕੇ ਚੰਡੀਗੜ੍ਹ ਪੰਜਾਬ ਦੇ ਹਵਾਲੇ ਕੀਤਾ ਜਾਵੇ, ਦਰਿਆਈ ਪਾਣੀਆਂ ਦੀ ਨਿਆਂਈਂ ਵੰਡ ਕੀਤੀ ਜਾਵੇ ਤੇ ਮਾਤ ਭਾਸ਼ਾ ਪੰਜਾਬੀ ਨੂੰ ਪੰਜਾਬ ਤੇ ਦੂਸਰੇ ਪ੍ਰਾਂਤਾਂ ਅੰਦਰ ਬਣਦਾ ਸਥਾਨ ਦਿੱਤਾ ਜਾਵੇ।

‘ਆਪ’ ਦੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਸਿਰਫ ਝੂਠਾ ਪ੍ਰਚਾਰ ਤੇ ਡਰਾਮੇਬਾਜ਼ੀ ਦਾ ਸਹਾਰਾ ਲੈਂਦਿਆਂ ਹੋਇਆਂ ਨਸ਼ਾ ਤਸਕਰਾਂ, ਖਨਣ ਮਾਫੀਆ ਤੇ ਸਮਾਜ ਵਿਰੋਧੀ ਤੱਤਾਂ ਦੀ ਪੁਸ਼ਤਪਨਾਹੀ ਕਰ ਕੇ ਭਰਿਸ਼ਟਾਚਾਰ ਦੇ ਨਵੇਂ ਕੀਰਤੀਮਾਨ ਸਥਾਪਤ ਕਰ ਰਹੀ ਹੈ। ਰਾਜ ਅੰਦਰ ਕਾਨੂੰਨ ਪ੍ਰਬੰਧ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਲੁੱਟਾਂ, ਖੋਹਾਂ, ਕਤਲਾਂ, ਫਿਰੌਤੀਆਂ ਦਾ ਬੋਲਬਾਲਾ ਹੈ। ਕੇਂਦਰੀ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਆਰਥਿਕ ਨੀਤੀਆਂ, ਜਿਨ੍ਹਾਂ ਕਾਰਨ ਮਜ਼ਦੂਰਾਂ, ਕਿਸਾਨਾਂ, ਦਲਿਤਾਂ, ਔਰਤਾ, ਨੌਜਵਾਨਾਂ ਤੇ ਹਰ ਵਰਗ ਦੇ ਲੋਕ ਪੀੜਤ ਹਨ, ਵਿਰੁੱਧ ਸਾਂਝੇ ਜਨਤਕ ਘੋਲ ਵਿੱਢਣ ਦਾ ਸੱਦਾ ਦਿੱਤਾ ਗਿਆ।

ਰੈਲੀ ਦੀ ਪ੍ਰਧਾਨਗੀ ਸਰਵ ਸਾਥੀ ਰਤਨ ਸਿੰਘ ਰੰਧਾਵਾ ਤੇ ਮੰਗਤ ਰਾਮ ਲੌਂਗੋਵਾਲ ਨੇ ਕੀਤੀ। ਕਮਿਊਨਿਸਟ ਕੋਆਰਡੀਨੇਸ਼ਨ ਕਮੇਟੀ ਦੇ ਨੇਤਾਵਾਂ ਸਰਵ ਸਾਥੀ ਪਰਗਟ ਸਿੰਘ ਜਾਮਾਰਾਏ, ਨੱਥਾ ਸਿੰਘ ਢਡਵਾਲ, ਗੁਰਨਾਮ ਸਿੰਘ ਦਾਊਦ, ਕੁਲਵੰਤ ਸਿੰਘ ਸੰਧੂ, ਸੱਜਣ ਸਿੰਘ, ਡਾਕਟਰ ਸਤਨਾਮ ਸਿੰਘ ਅਜਨਾਲਾ, ਕਿਰਨਜੀਤ ਸੇਖੋਂ, ਕਾਮਰੇਡ ਸੁਰਿੰਦਰ ਜੈਪਾਲ ਤੋਂ ਇਲਾਵਾ ਭਰਾਤਰੀ ਪਾਰਟੀਆਂ ਦੇ ਸਾਥੀ ਜਗਰੂਪ ਸਿੰਘ (ਸੀ.ਪੀ.ਆਈ), ਗੁਰਮੀਤ ਸਿੰਘ ਬਖਤਪੁਰ (ਸੀ.ਪੀ.ਆਈ. (ਐਮ.ਐਲ.)) ਲਿਬਰੇਸ਼ਨ ਨੇ ਵੀ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਡਿਊਟੀ ਪ੍ਰੋ. ਜੈਪਾਲ ਸਿੰਘ ਨੇ ਨਿਭਾਈ।

ਇਸ ਮਹਾਂ ਰੈਲੀ ਅੰਦਰ ਲਾਲ ਝੰਡੇ ਲੈ ਕੇ ਪੰਜਾਬ ਦੇ ਕੋਨੇ ਕੋਨੇ ਤੋਂ ਸ਼ਾਮਲ ਹੋਏ ਹਜ਼ਾਰਾਂ ਲੋਕ ਇਕ ਵੱਖਰਾ ਇਨਕਲਾਬੀ ਮਹੌਲ ਸਿਰਜ ਰਹੇ ਸਨ, ਜੋ ਪਿਛਲੇ ਕਈ ਸਾਲਾਂ ਤੋਂ ਗਾਇਬ ਹੋਇਆ ਜਾਪਦਾ ਸੀ।

ਰੈਲੀ ਵਿਚ ਐਲਾਨ ਕੀਤਾ ਕਿ ਕਮਿਊਨਿਸਟ ਕੋਆਰਡੀਨੇਸ਼ਨ ਕਮੇਟੀ ਅਗਲੇ ਮਹੀਨੇ ਤੋਂ ਪੰਜਾਬ ‘ਚ ਪਿੰਡਾਂ ਤੇ ਸ਼ਹਿਰਾਂ ਅੰਦਰ ਜਥਾ ਮਾਰਚ ਕਰੇਗੀ, ਜੋ ਲੋਕਾਂ ਅੰਦਰ ਰਾਜਨੀਤਕ ਤੇ ਵਿਚਾਰਧਾਰਕ ਚੇਤਨਾ ਪੈਦਾ ਕਰ ਕੇ ਫਿਰਕੂਫਾਸ਼ੀ ਸ਼ਕਤੀਆਂ ਤੇ ਕਾਰਪੋਰੇਟੀ ਲੁੱਟ ਖਸੁੱਟ ਵਿਰੁੱਧ ਬਦਲਵਾਂ ਲੋਕ ਪੱਖੀ ਮੁਤਬਾਦਲ ਖੜ੍ਹਾ ਕਰਨ ਦਾ ਸੁਨੇਹਾ ਦਿੱਤਾ ਜਾਵੇਗਾ । 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਵਸ, 13 ਅਪ੍ਰੈਲ ਨੂੰ ਜਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸਮਰਪਿਤ ਦਿਨ ਤੇ 14 ਅਪ੍ਰੈਲ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਵਸ ਵੱਡੀ ਪੱਧਰ ‘ਤੇ ਮਨਾਇਆ ਜਾਵੇਗਾ । ਇਹ ਵੀ ਐਲਾਨ ਕੀਤਾ ਗਿਆ ਕਿ ਜਲੰਧਰ ਦੀ ਤਰਜ਼ ‘ਤੇ ਹਰ ਜ਼ਿਲ੍ਹੇ ਅੰਦਰ ਮੋਦੀ ਸਰਕਾਰ ਦੇਸ਼ ਦੇ ਫੈਡਰਲ ਢਾਂਚੇ ‘ਤੇ ਕੀਤੇ ਜਾ ਰਹੇ ਹੱਲਿਆਂ ਵਿਰੁੱਧ ਜਨਤਕ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ।

ਜਾਰੀ ਕਰਤਾ

ਪਰਗਟ ਸਿੰਘ ਜਾਮਾਰਾਏ

ਸੂਬਾ ਸਕੱਤਰ ਆਰ.ਐਮ.ਪੀ.ਆਈ.

ਸੰਪਰਕ ਨੰਬਰ : 98769-8157

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦਿਹਾਤੀ ਪੁਲਿਸ ਨੇ ਗੋਰਾਇਆ ਨੇੜੇ ਮਹਿਲ ਕਲਾਂ

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲੇ ਜਾਰੀ ਹਨ, ਜਿੱਥੇ

|

|

|

ਖਬਰਿਸਤਾਨ ਨੈੱਟਵਰਕ- ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸਿੱਖ ਵਿਦਿਆਰਥੀਆਂ

|

|

|

ਖਬਰਿਸਤਾਨ ਨੈੱਟਵਰਕ- ਪਟਿਆਲਾ ਤੋਂ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ

|

|

|

ਖਬਰਿਸਤਾਨ ਨੈੱਟਵਰਕ- ਅੱਜ 21 ਜਨਵਰੀ ਨੂੰ ਪੰਜਾਬ ਦੇ ਸੱਤ ਜ਼ਿਲ੍ਹਿਆਂ

|

|

|

ਖਬਰਿਸਤਾਨ ਨੈੱਟਵਰਕ- ਚੰਡੀਗੜ੍ਹ ਦੇ ਸੈਕਟਰ 32 ਵਿੱਚ ਇੱਕ ਕੈਮਿਸਟ ਦੀ

|

|

|

ਬੁੱਧਵਾਰ, ੮ ਮਾਘ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੬੨੬) ਸੋਰਠਿ ਮਹਲਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਇੰਦਰਾ ਕਲੋਨੀ ਵਿੱਚ ਇੱਕ ਭਿਆਨਕ ਹਾਦਸਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ