ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਵਿੱਚ ਅੱਜ ਮਹਾਂਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦਿਨ ਹਰ ਜਗ੍ਹਾ ‘ਤੇ ਪੂਜਾ ਵੱਖ-ਵੱਖ ਢੰਗ ਨਾਲ ਕੀਤੀ ਜਾਂਦੀ ਹੈ, ਪਰ ਸ਼ੁਭ ਸਮੇਂ ਦੌਰਾਨ ਪੂਜਾ ਦਾ ਹਰ ਜਗ੍ਹਾ ਵਿਸ਼ੇਸ਼ ਮਹੱਤਵ ਹੈ। ਸ਼ਿਵਰਾਤਰੀ ਵਾਲੇ ਦਿਨ ਭੋਲੇ ਬਾਬਾ ਦੀ ਸ਼ੋਭਾ ਯਾਤਰਾ ਕੱਢੀ ਜਾਂਦੀ ਹੈ।
CM ਮਾਨ ਨੇ ਮਹਾਸ਼ਿਵਰਾਤਰੀ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ
CM ਭਗਵੰਤ ਮਾਨ ਨੇ ਪੋਸਟ ਸ਼ੇਅਰ ਕਰ ਮਹਾਸ਼ਿਵਰਾਤਰੀ ਦੀਆਂ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ| ਭਗਵਾਨ ਸ਼ਿਵ ਜੀ ਤੁਹਾਨੂੰ ਸਾਰਿਆਂ ਨੂੰ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਬਖ਼ਸ਼ਣ।
ਮਹਾਸ਼ਿਵਰਾਤਰੀ ਦੀਆਂ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਭਗਵਾਨ ਸ਼ਿਵ ਜੀ ਤੁਹਾਨੂੰ ਸਾਰਿਆਂ ਨੂੰ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਬਖ਼ਸ਼ਣ। pic.twitter.com/6XFfQoiKii
— Bhagwant Mann (@BhagwantMann) February 26, 2025
ਮਹਾਸ਼ਿਵਰਾਤਰੀ ਇੱਕ ਅਜਿਹਾ ਤਿਉਹਾਰ ਹੈ ਜਿਸ ਵਿੱਚ ਸਵੇਰ ਤੋਂ ਲੈ ਕੇ ਰਾਤ ਦੇ ਚਾਰੇ ਪਹਿਰ ਤੱਕ ਭਗਵਾਨ ਸ਼ਿਵ ਦੀ ਪੂਜਾ ਕੀਤੀ ਜਾਂਦੀ ਹੈ। ਖਾਸ ਕਰਕੇ ਨਿਸ਼ੀਤਾ ਕਾਲ ਦੌਰਾਨ ਪੂਜਾ ਕਰਨਾ ਬਹੁਤ ਹੀ ਸ਼ੁਭ ਅਤੇ ਫਲਦਾਇਕ ਹੁੰਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਮਹਾਂਸ਼ਿਵਰਾਤਰੀ ‘ਤੇ ਸੱਚੇ ਦਿਲੋਂ ਅਤੇ ਸ਼ਰਧਾ ਨਾਲ ਭਗਵਾਨ ਦੀ ਪੂਜਾ ਕਰਨ ਵਾਲੇ ਭਗਤਾਂ ਦੀਆਂ ਸਾਰੀਆਂ ਇੱਛਾਵਾਂ ਪੂਰੀਆਂ ਹੁੰਦੀਆਂ ਹਨ।