View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਜਲੰਧਰ ਵਿੱਚ ਮਨੁੱਖੀ ਤਸਕਰੀ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਦੇ 271 ਟ੍ਰੈਵਲ ਏਜੰਟਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਹ ਨੋਟਿਸ ਉਨ੍ਹਾਂ ਟ੍ਰੈਵਲ ਏਜੰਟਾਂ ਨੂੰ ਜਾਰੀ ਕੀਤੇ ਗਏ ਹਨ ਜਿਨ੍ਹਾਂ ਨੇ ਮਿਆਦ ਖਤਮ ਹੋਣ ਤੋਂ ਬਾਅਦ ਵੀ ਆਪਣੇ ਲਾਇਸੈਂਸ ਰੀਨਿਊ ਨਹੀਂ ਕੀਤੇ।

ਦਸਤਾਵੇਜ਼ਾਂ ਦੇ ਜਾਂਚ ਦੇ ਆਦੇਸ਼

ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਐਸਡੀਐਮਜ਼ ਨੂੰ ਤਲਬ ਕੀਤਾ। ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ ਕਿਸੇ ਵੀ ਅਣਅਧਿਕਾਰਤ ਟ੍ਰੈਵਲ ਏਜੰਟ ਦੁਆਰਾ ਧੋਖਾਧੜੀ ਦਾ ਸ਼ਿਕਾਰ ਹੋਣ ਦੀ ਸੰਭਾਵਨਾ ਨੂੰ ਰੋਕਣ ਲਈ, ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਟ੍ਰੈਵਲ ਏਜੰਟਾਂ, ਇਮੀਗ੍ਰੇਸ਼ਨ ਸਲਾਹਕਾਰਾਂ ਦੇ ਦਫਤਰਾਂ ਵਿੱਚ ਦਸਤਾਵੇਜ਼ਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਜ਼ਿਲ੍ਹਾ ਪੁਲਿਸ ਨੂੰ ਹਦਾਇਤਾਂ ਦਿੰਦੇ ਹੋਏ ਡਾ. ਅਗਰਵਾਲ ਨੇ ਕਿਹਾ ਕਿ ਜਦੋਂ ਵੀ ਜ਼ਿਲ੍ਹੇ ਵਿੱਚ ਕਿਸੇ ਟ੍ਰੈਵਲ ਏਜੰਟ ਵਿਰੁੱਧ ਮਾਮਲਾ ਦਰਜ ਹੁੰਦਾ ਹੈ, ਤਾਂ ਇਸ ਬਾਰੇ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਸੂਚਿਤ ਕਰਨਾ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਵੱਲੋਂ ਟਰੈਵਲ ਏਜੰਟਾਂ ਨੂੰ ਹਦਾਇਤਾਂ ਜਾਰੀ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਟਰੈਵਲ ਏਜੰਟਾਂ ਨੂੰ ਹਦਾਇਤ ਦਿੱਤੀਆਂ ਹਨ ਕਿ ਉਹ ਆਪਣੇ ਦਫ਼ਤਰਾਂ ਦੇ ਰਿਕਾਰਡ ਨੂੰ ਸਹੀ ਢੰਗ ਨਾਲ ਰੱਖਣ ਅਤੇ ਕੋਈ ਵੀ ਟਰੈਵਲ ਏਜੰਟ, ਇਮੀਗ੍ਰੇਸ਼ਨ ਸਲਾਹਕਾਰ ਅਧੂਰੇ ਦਸਤਾਵੇਜ਼ਾਂ ਨਾਲ ਕੰਮ ਨਾ ਕਰੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਣਅਧਿਕਾਰਤ ਤੌਰ ‘ਤੇ ਕੰਮ ਕਰਨ ਵਾਲੇ ਟ੍ਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰੇਗਾ।

ਵਿਦੇਸ਼ ਯਾਤਰਾ ਜਾਣ ਲਈ ਹਮੇਸ਼ਾ ਕਾਨੂੰਨੀ ਰਸਤੇ ਅਪਣਾਓ

ਡਿਪਟੀ ਕਮਿਸ਼ਨਰ ਨੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਹਮੇਸ਼ਾ ਕਾਨੂੰਨੀ ਰਸਤਾ ਅਪਣਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਵਿਦੇਸ਼ ਜਾਣ ਲਈ ਸਿਰਫ਼ ਰਜਿਸਟਰਡ ਇਮੀਗ੍ਰੇਸ਼ਨ ਸਲਾਹਕਾਰਾਂ ਨਾਲ ਹੀ ਸੰਪਰਕ ਕੀਤਾ ਜਾਵੇ, ਜਿਨ੍ਹਾਂ ਦੀ ਸੂਚੀ ਵੈੱਬਸਾਈਟਾਂ www.jalandhar.nic.in ਅਤੇ www.emigrate.gov.in ‘ਤੇ ਉਪਲਬਧ ਹੈ।

ਵਧੇਰੇ ਜਾਣਕਾਰੀ ਲਈ, ਪ੍ਰੋਟੈਕਟਰ ਜਨਰਲ ਆਫ਼ ਇਮੀਗ੍ਰੈਂਟਸ ਹੈਲਪਲਾਈਨ ਨੰਬਰ 95306-41790 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਜਾਣਕਾਰੀ poechd@mea.gov.in ਈਮੇਲ ‘ਤੇ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਵੈੱਬਸਾਈਟ ‘ਤੇ, ਇਮੀਗ੍ਰੇਸ਼ਨ ਐਕਟ-1983 ਅਨੁਸਾਰ ਇਮੀਗ੍ਰੇਸ਼ਨ ਨਿਯਮਾਂ ਬਾਰੇ ਜਾਣਕਾਰੀ ਦੇ ਨਾਲ-ਨਾਲ ਇਮੀਗ੍ਰੇਸ਼ਨ ਸੰਬੰਧੀ ਸ਼ਿਕਾਇਤਾਂ ਅਪਲੋਡ ਕਰਨ ਦੀ ਸਹੂਲਤ ਵੀ ਦਿੱਤੀ ਗਈ ਹੈ।

ਡਾ: ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਨੇ ਵਿਦੇਸ਼ਾਂ ਵਿੱਚ ਰੁਜ਼ਗਾਰ ਵਿੱਚ ਦਿਲਚਸਪੀ ਰੱਖਣ ਵਾਲੇ ਉਮੀਦਵਾਰਾਂ ਲਈ ਇੱਕ ਪ੍ਰੀ-ਡਿਪਾਰਚਰ ਓਰੀਐਂਟੇਸ਼ਨ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਵਧੇਰੇ ਜਾਣਕਾਰੀ ਲਈ ਵੈੱਬਸਾਈਟ http://pdot.mea.gov.in ‘ਤੇ ਜਾ ਸਕਦੇ ਹਨ। ਰਜਿਸਟ੍ਰੇਸ਼ਨ ਲਈ, ਕੋਈ ਵੀ ਕੰਮਕਾਜੀ ਦਿਨਾਂ ‘ਤੇ ਬਿਊਰੋ ਦੇ ਹੈਲਪਲਾਈਨ ਨੰਬਰ 90569-20100 ਜਾਂ ਬਿਊਰੋ ਦੇ ਦਫ਼ਤਰ (ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ) ਨਾਲ ਵੀ ਸੰਪਰਕ ਕਰ ਸਕਦਾ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇੱਕ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਸੰਗਠਿਤ ਅਪਰਾਧ ਵਿਰੁੱਧ ਵੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਇੱਕ ਵਾਰ ਫਿਰ ਚਲਦੀ ਬੱਸ ਵਿੱਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਆਦਮਪੁਰ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ 220 ਕੇ.ਵੀ. ਅਲਾਵਲਪੁਰ ਸਬ-ਸਟੇਸ਼ਨ ਤੋਂ ਚੱਲ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ