ਕੇਂਦਰ ਤੇ ਕਿਸਾਨਾਂ ਦੀ ਅੱਜ ਚੰਡੀਗੜ੍ਹ ‘ਚ ਮੀਟਿੰਗ ਹੋ ਰਹੀ ਹੈ, ਜੋ ਕਿ ਸ਼ਾਮ 6 ਵਜੇ ਹੋਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰ ਨਾਲ ਕਿਸਾਨਾਂ ਦੀ ਹੋਈਆਂ ਪੰਜ ਮੀਟਿੰਗਾਂ ਬੇਸਿੱਟਾਂ ਰਹੀਆਂ ਸਨ।
ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਹੋਰ ਮੰਗਾਂ ਸਬੰਧੀ ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਵਿਚਕਾਰ ਇਹ ਛੇਵੀਂ ਮੀਟਿੰਗ ਹੈ। ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚ ਗਏ ਹਨ। ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪ੍ਰਹਿਲਾਦ ਜੋਸ਼ੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਸ਼ਾਮਲ ਹੋਣਗੇ। ਕਿਸਾਨਾਂ ਵੱਲੋਂ 28 ਕਿਸਾਨ ਆਗੂ ਸਾਂਝੇ ਕਿਸਾਨ ਮੋਰਚੇ (ਗੈਰ-ਰਾਜਨੀਤਿਕ) ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਪਹੁੰਚਣਗੇ।
ਡੱਲੇਵਾਲ ਨੂੰ ਐਂਬੂਲੈਂਸ ਰਾਹੀਂ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਿਆਂਦਾ ਜਾਵੇਗਾ। ਡੱਲੇਵਾਲ ਵੀ 14 ਫਰਵਰੀ ਨੂੰ ਹੋਈ ਮੀਟਿੰਗ ਵਿੱਚ ਸ਼ਾਮਲ ਹੋਏ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ 25 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਤੈਅ ਹੈ। ਜੇ ਅਸੀਂ ਮੈਦਾਨ ‘ਤੇ ਨਹੀਂ ਹਾਰੇ, ਤਾਂ ਅਸੀਂ ਟੇਬਲ ਟਾਕ ‘ਤੇ ਵੀ ਨਹੀਂ ਹਾਰਾਂਗੇ।
ਇਸ ਦੌਰਾਨ ਕੇਂਦਰ ਸਰਕਾਰ ਨਾਲ ਹੋਣ ਜਾ ਰਹੀ ਮੀਟਿੰਗ ਲਈ ਵਫਦ ਵਿੱਚ ਕਿਸਾਨ ਮਜ਼ਦੂਰ ਮੋਰਚਾ (ਭਾਰਤ) ਵੱਲੋਂ ਸ਼ਾਮਲ ਹੋਣ ਵਾਲੇ ਆਗੂਆਂ ਦੇ ਨਾਂ ਸਾਹਮਣੇ ਆਏ ਹਨ। ਜਿਸ ਵਿਚ….
ਸਰਵਣ ਸਿੰਘ ਪੰਧੇਰ (ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ)
ਜਸਵਿੰਦਰ ਸਿੰਘ ਲੋਂਗੋਵਾਲ (ਬੀਕੇਯੂ ਏਕਤਾ ਅਜ਼ਾਦ)
ਮਨਜੀਤ ਸਿੰਘ ਰਾਏ (ਬੀਕੇਯੂ ਦੋਆਬਾ)
ਬਲਵੰਤ ਸਿੰਘ ਬਹਿਰਾਮਕੇ (ਬੀਕੇਯੂ ਬਹਿਰਾਮਕੇ)
ਬੀਬੀ ਸੁਖਵਿੰਦਰ ਕੌਰ (ਬੀਕੇਯੂ ਕ੍ਰਾਂਤੀਕਾਰੀ)
ਦਿਲਬਾਗ ਸਿੰਘ ਗਿੱਲ ( ਭਾਰਤੀ ਕਿਸਾਨ ਮਜ਼ਦੂਰ ਯੂਨੀਅਨ )
ਹਰਵਿੰਦਰ ਸਿੰਘ ਗਿੱਲ ( ਜੀ ਕੇ ਐੱਸ ਰਾਜਸਥਾਨ)
ਪਰਮਜੀਤ ਸਿੰਘ ( ਰਾਸ਼ਟਰੀ ਕਿਸਾਨ ਸੰਗਠਨ, ਮੱਧਪ੍ਰਦੇਸ਼/ਬਿਹਾਰ )
ਪੀ ਟੀ ਜੋਨ (ਬੀ ਕੇ ਯੂ ਕੇਰਲਾ)
ਮਲਕੀਤ ਸਿੰਘ ਗੁਲਾਮੀ ਵਾਲਾ (ਕਿਸਾਨ ਮਜ਼ਦੂਰ ਮੋਰਚਾ)
ਤੇਜਵੀਰ ਸਿੰਘ ਪੰਜੋਖਰਾ ( ਬੀ.ਕੇ.ਯੂ. ਸ਼ਹੀਦ ਭਗਤ ਸਿੰਘ ਹਰਿਆਣਾ)
ਜੰਗ ਸਿੰਘ ਭਟੇੜੀ (ਬੀ.ਕੇ.ਯੂ. ਭਟੇੜੀ)
ਸਤਨਾਮ ਸਿੰਘ ਬਹਿਰੂ (ਇੰਡੀਅਨ ਫਾਰਮਰਜ਼ ਅਸੋਸੀਏਸ਼ਨ) ਸ਼ਾਮਿਲ ਹੋਣਗੇ ।
ਇਸ ਦੇ ਨਾਲ ਹੀ ਪੰਜਾਬ ਕੈਬਨਿਟ ਦੇ 3 ਵੱਡੇ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ ਤੇ ਲਾਲਚੰਦ ਕਟਾਰੂਚੱਕ ਮੀਟਿੰਗ ਵਿਚ ਸ਼ਾਮਲ ਹੋਣਗੇ।