ਬੱਬਰ ਅਕਾਲੀ ਮੈਮੋਰਿਅਲ ਖਾਲਸਾ ਕਾਲਜ ਗੜਸ਼ੰਕਰ ਵਿਖੇ 25 ਫਰਵਰੀ 2025 ਨੂੰ ‘ਬਿਜ਼ਨਸ ਕਾਰਨੀਵਲ ‘ ਬਹੁਤ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਇਸ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਦੂਸਰੇ ਕਾਲਜਾਂ ਦੇ ਵਿਦਿਆਰਥੀ ਵੀ ਹਿੱਸਾ ਲੈ ਰਹੇ ਹਨ। ਬਿਜ਼ਨਸ ਕਾਰਨੀਵਲ ਦੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾਕਟਰ ਅਮਨਦੀਪ ਹੀਰਾ ਨੇ ਦੱਸਿਆ ਕਿ ਇਹ ਕਾਰਨੀਵਲ ਐਸ.ਜੀ.ਪੀ.ਸੀ ਸੈਕਟਰੀ ਐਜੂਕੇਸ਼ਨ ਇੰਜੀਨੀਅਰ ਸੁਖਮਿੰਦਰ ਸਿੰਘ ਦੀ ਪ੍ਰੇਰਨਾ ਅਤੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।
ਇਹ ਬਿਜ਼ਨਸ ਕਾਰਨੀਵਲ ਕਾਮਰਸ ਵਿਭਾਗ ਦੇ ਮੁਖੀ ਪ੍ਰੋਫੈਸਰ ਕੰਵਰ ਕੁਲਵੰਤ ਸਿੰਘ ,ਆਈ.ਆਈ.ਸੀ. ਦੇ ਪ੍ਰੈਜ਼ੀਡੈਂਟ ਡਾਕਟਰ ਅਜੇ ਦੱਤਾ, ਕਨਵੀਨਰ ਪ੍ਰੋਫੈਸਰ ਦੀਪਿਕਾ, ਬਿਜ਼ਨਸ ਸਟੂਡੈਂਟਸ ਐਸੋਸੀਏਸ਼ਨ ਦੇ ਚੇਅਰਪਰਸਨ ਡਾਕਟਰ ਗੁਰਪ੍ਰੀਤ ਸਿੰਘ ਅਤੇ ਪ੍ਰੋਫੈਸਰ ਗੁਰਪ੍ਰੀਤ ਸਿੰਘ ਕਲਸੀ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ।
ਇਸ ਕਾਰਨੀਵਲ ਵਿੱਚ ਵੱਖ ਵੱਖ ਸ਼੍ਰੇਣੀਆਂ ਦੇ 30 ਤੋਂ ਜ਼ਿਆਦਾ ਸਟਾਲ ਲਗਾਏ ਜਾਣਗੇ । ਇਸ ਤੋਂ ਇਲਾਵਾ ਲਾਈਵ ਮਿਊਜ਼ਿਕ ਅਤੇ ਪੰਜਾਬੀ ਵਿਰਸੇ ਦੀ ਪੇਸ਼ਕਾਰੀ ਵੀ ਹੋਵੇਗੀ। ਇਸ ਸਮਾਗਮ ਵਿੱਚ ਵਿਦਿਆਰਥੀਆਂ, ਅਲੂਮਨੀ, ਉਘੀਆਂ ਸ਼ਖਸੀਅਤਾਂ ਅਤੇ ਸਪੋਂਸਰਸ ਨੂੰ ਵੀ ਸਨਮਾਨਿਤ ਕੀਤਾ ਜਾਏਗਾ। ਇਸ ਕਾਰਨੀਵਲ ਦਾ ਮੁੱਖ ਮੰਤਵ ਵਿਦਿਆਰਥੀਆਂ ਵਿੱਚ ਨਵੀਨਤਾ ਅਤੇ ਸਟਾਰਟਅਪ ਦੀ ਭਾਵਨਾ ਪੈਦਾ ਕਰਨਾ ਹੈ। ਇਸ ਬਿਜ਼ਨਸ ਕਾਰਨੀਵਲ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।