ਪੰਜਾਬ ਸਰਕਾਰ ਨੇ ਇੱਕ ਨਵੀਂ ਮੈਂਟਲ ਹੈਲਥ ਪੋਲਿਸੀ ਲੈ ਕੇ ਆਵੇਗੀ | ਜਿਸ ਸੰਬੰਧੀ ਸਰਕਾਰ ਨੇ ਇਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ| ਕਿਸਾਨਾਂ ਦੀਆਂ ਖੁਦਕੁਸ਼ੀਆਂ ਰੋਕਣ ਅਤੇ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਨੂੰ ਡਿਪ੍ਰੈਸ਼ਨ ਤੋਂ ਬਚਾਉਣ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਰਗੇ ਮੁੱਦਿਆਂ ‘ਤੇ ਪੰਜਾਬ ਸਰਕਾਰ ਹਰਕਤ ‘ਚ ਆਈ ਹੈ|
Uniting for a healthier tomorrow! Our collaborative brainstorming session brought together diverse stakeholders to tackle pressing mental health issues like de-addiction, farmer suicides & deportee struggles. Laying the groundwork for an inclusive #MentalHealthPolicy… pic.twitter.com/JQ6eG3xsjZ
— Dr Balbir Singh (@AAPbalbir) February 20, 2025
ਜਲਦੀ ਹੀ ਇਸ ਨੀਤੀ ਨੂੰ ਤਿਆਰ ਕਰਕੇ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਲਿਆਂਦਾ ਜਾਵੇਗਾ।ਨੀਤੀ ਬਣਾਉਣ ਲਈ ਵੱਖ-ਵੱਖ ਹਿੱਸੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਹ ਦਾਅਵਾ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ।
ਵੱਖ-ਵੱਖ ਮਾਹਿਰਾਂ ਤੋਂ ਲਈ ਜਾਵੇਗੀ ਸਲਾਹ
ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਇਸ ਨੀਤੀ ‘ਤੇ ਬਹੁਤ ਬਾਰੀਕੀ ਨਾਲ ਕੰਮ ਕੀਤਾ ਜਾਵੇਗਾ। ਇਸ ਵਿੱਚ ਮੰਤਰੀ, ਸਾਰੇ ਵਿਭਾਗਾਂ ਦੇ ਸਕੱਤਰ, ਨਸ਼ਾ ਛੁਡਾਊ ਲਈ ਕੰਮ ਕਰ ਰਹੇ ਸਿਹਤ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਣਗੇ। ਇਸ ਦੇ ਲਈ ਪੀਜੀਆਈ ਅਤੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ ਮਾਹਿਰਾਂ, ਪੰਜਾਬ ਦੇ ਪ੍ਰਾਈਵੇਟ ਡਾਕਟਰਾਂ, ਗੈਰ ਸਰਕਾਰੀ ਸੰਸਥਾਵਾਂ ਅਤੇ ਪੁਲਿਸ ਅਧਿਕਾਰੀਆਂ ਤੋਂ ਸਲਾਹ ਲਈ ਜਾਵੇਗੀ।