ਜਲੰਧਰ ‘ਚ ਨਗਰ ਨਿਗਮ ਦੇ ਸਫਾਈ ਕਰਮਚਾਰੀ ਨੇ ਪੁਲਿਸ ਕਰਮਚਾਰੀਆਂ ‘ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਕਿ ਨਗਰ-ਨਿਗਮ ਦੀ ਗੱਡੀ ਨੂੰ ਪੁਲਿਸ ਨੇ ਰੋਕ ਲਿਆ | ਕਰਮਚਾਰੀਆਂ ਨੇ ਰੇਲਵੇ ਸਟੇਸ਼ਨ ‘ਤੇ ਭਾਰੀ ਹੰਗਾਮਾ ਕੀਤਾ | ਰੇਲਵੇ ਸਟੇਸ਼ਨ ਦੇ ਨੇੜੇ ਭਾਰੀ ਟ੍ਰੈਫਿਕ ਜਾਮ ਲੱਗ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਪੁਲਿਸ ਕਰਮਚਾਰੀ ਮੌਕੇ ਤੋਂ ਚਲੇ ਗਏ। ਹਾਲਾਂਕਿ, ਇਹ ਵਿਰੋਧ ਨਗਰ ਨਿਗਮ ਦੇ ਕਰਮਚਾਰੀਆਂ ਵੱਲੋਂ ਕੀਤਾ ਜਾ ਰਿਹਾ ਹੈ।
ਘਟਨਾ ਵਾਲੀ ਥਾਂ ‘ਤੇ ਲੱਗਿਆ ਭਾਰੀ ਜਾਮ
ਕਰਮਚਾਰੀਆਂ ਦੀ ਮੰਗ ਹੈ ਕਿ ਜਦੋਂ ਤੱਕ ਉਹ ਉੱਚ ਅਧਿਕਾਰੀਆਂ ਨੂੰ ਬੁਲਾ ਕੇ ਉਨ੍ਹਾਂ ਨਾਲ ਗੱਲ ਨਹੀਂ ਕਰਦੇ, ਉਦੋਂ ਤੱਕ ਵਿਰੋਧ ਜਾਰੀ ਰਹੇਗਾ। ਨਗਰ ਨਿਗਮ ਦੇ ਕਰਮਚਾਰੀਆਂ ਨੇ ਰੇਲਵੇ ਸਟੇਸ਼ਨ ਤੋਂ ਮੰਡੀ ਤੋਂ ਜਾਣ ਵਾਲੀ ਰਸਤੇ ਨੂੰ ਬਲੋਕ ਕਰ ਦਿੱਤਾ ਗਿਆ ਹੈ।ਉਨ੍ਹਾਂ ਨੇ ਟ੍ਰੈਫਿਕ ਪੁਲਿਸ ਕਰਮਚਾਰੀ ਦੋਸ਼ ਲਗਾਇਆ ਕਿ ਉਨ੍ਹਾਂ ਨੇ ਮਜ਼ਦੂਰ ਨੂੰ ਰੋਕ ਕੇ ਉਸਦੇ ਡਾਂਗ ਮਰਨ ਦੀ ਧਮਕੀ ਦਿੱਤੀ | ਜਿਸ ਤੋਂ ਉਹ ਉੱਚ ਅਧਿਕਾਰੀਆਂ ਨੂੰ ਬੁਲਾਉਣ ਚਲਾ ਗਿਆ | ਉਨ੍ਹਾਂ ਨੇ ਦੱਸਿਆ ਕਿ ਉਹ ਹਰ ਵਾਰ ਨਗਰ-ਨਿਗਮ ਦੀ ਗੱਡੀਆਂ ਨੂੰ ਰੋਕ ਕੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਦਾ ਹੈ |
ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਕਾਰਨ ਰੋਕਿਆ
ਮੌਕੇ ‘ਤੇ ਪਹੁੰਚੇ ਇੱਕ ਅਧਿਕਾਰੀ ਨੇ ਦੱਸਿਆ ਕਿ ਏਐਸਆਈ ਨੇ ਨਗਰ ਨਿਗਮ ਦੇ ਟਰੱਕ ਨੂੰ ਰੋਕ ਦਿੱਤਾ ਕਿਉਂਕਿ ਵੱਡੇ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਹੈ। ਅਜਿਹੀ ਸਥਿਤੀ ਵਿੱਚ, ਇਸ ਰੂਟ ‘ਤੇ ਨੋ ਐਂਟਰੀ ਜ਼ੋਨ ਹੈ। ਉਨ੍ਹਾਂ ਨੇ ਕਿਹਾ ਕਿ ਏਐਸਆਈ ਨੇ ਕਿਹਾ ਕਿ ਉਹ ਕਿਸੇ ਹੋਰ ਰਸਤੇ ਤੋਂ ਜਾ ਸਕਦਾ ਹੈ, ਜਿਸ ਨੂੰ ਲੇ ਕੇ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੀਨੀਅਰ ਅਧਿਕਾਰੀਆਂ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 2-3 ਦਿਨ ਪਹਿਲਾਂ ਵੀ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਟਰੱਕ ਨੂੰ ਦੂਜੇ ਪਾਸੇ ਲੈ ਜਾਣ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਅੱਜ ਹੰਗਾਮਾ ਹੋਇਆ। ਘਟਨਾ ਵਾਲੀ ਥਾਂ ‘ਤੇ ਭਾਰੀ ਟ੍ਰੈਫਿਕ ਜਾਮ ਹੈ।