View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕਾਮਯਾਬੀ ਹਾਸਲ ਕਰਦਿਆਂ ਓਵਰਸੀਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਕਤਲ ਕਾਂਡ ਮਾਮਲੇ ਵਿੱਚ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ ਨੂੰ ਕਾਬੂ ਕੀਤਾ ਹੈ।



ਇਹ ਸਾਮਾਨ ਹੋਇਆ ਬਰਾਮਦ

ਮੁਲਜ਼ਮਾਂ ਕੋਲੋਂ ਇੱਕ .32 ਬੋਰ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਹੋਏ ਹਨ। ਇਸ ਸਬੰਧੀ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਇਸ ਦੇ ਨਾਲ ਹੀ ਪੁਲਸ ਟੀਮਾਂ ਨੇ ਉਨ੍ਹਾਂ ਦੀ ਚਿੱਟੀ ਹੁੰਡਈ ਵਰਨਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ 03 ਬੀਐਚ 7724 ਹੈ, ਨੂੰ ਵੀ ਜ਼ਬਤ ਕਰ ਲਿਆ ਹੈ।

ਪਛਾਣ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਸੇਲਬਰਾਹ, ਬਠਿੰਡਾ; ਲਵਜੀਤ ਸ਼ਰਮਾ ਉਰਫ਼ ਲਵੀ ਵਾਸੀ ਪਿੰਡ ਭਾਈ ਰੂਪਾ, ਬਠਿੰਡਾ; ਵਿਨੋਦ ਕੁਮਾਰ ਉਰਫ਼ ਹੁਨਰ ਸ਼ਰਮਾ ਵਾਸੀ ਪਿੰਡ ਭਾਈ ਰੂਪਾ, ਬਠਿੰਡਾ ਅਤੇ ਗਗਨਦੀਪ ਸਿੰਘ ਵਾਸੀ ਭਗਤਾ ਭਾਈਕਾ, ਬਠਿੰਡਾ ਵਜੋਂ ਹੋਈ ਹੈ। 

ਜਾਣੋ ਪੂਰਾ ਮਾਮਲਾ

ਓਵਰਸੀਅਰ ਸਿੰਘ ਵਾਸੀ ਭਾਈ ਰੂਪਾ, ਬਠਿੰਡਾ, ਜੋ ਕਿ ਇੱਕ ਬਦਨਾਮ ਅਪਰਾਧੀ ਸੀ, ਦਾ ਇਸ ਸਾਲ 5 ਫਰਵਰੀ ਨੂੰ ਸਵੇਰੇ 4 ਵਜੇ ਦੇ ਕਰੀਬ ਉਸ ਦੇ ਜੱਦੀ ਪਿੰਡ ਵਿਖੇ ਨਿੱਜੀ ਦੁਸ਼ਮਣੀ ਕਾਰਨ  ਗੁਆਂਢੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਓਵਰਸੀਅਰ ਨੂੰ ਸਿਵਲ ਹਸਪਤਾਲ ਬਠਿੰਡਾ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ   ਮ੍ਰਿਤਕ ਐਲਾਨ ਕਰ ਦਿੱਤਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਕਤਲ, ਇਰਾਦਾ ਕਤਲ ਅਤੇ ਅਸਲਾ ਐਕਟ ਆਦਿ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ।ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਵਾਸਤੇ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਵਿਨੋਦ ਕੁਮਾਰ ਨੂੰ ਬਰਨਾਲਾ ਦੇ ਧਨੌਲਾ ਤੋਂ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਮੁਲਜ਼ਮ ਗਗਨਦੀਪ ਸਿੰਘ ਅਤੇ ਲਵਜੀਤ ਸਿੰਘ ਉਰਫ਼ ਲਵੀ ਨੂੰ ਬਠਿੰਡਾ ਦੇ ਟੀਪੀਟੀ ਕਾਲਜ, ਰਾਮਪੁਰਾ ਫੂਲ ਤੋਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਐਫਆਈਆਰ ਨੰਬਰ 11 ਮਿਤੀ 05.02.25 ਨੂੰ ਥਾਣਾ ਫੂਲ, ਬਠਿੰਡਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 125 ਅਤੇ 351(2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਆਦਮਪੁਰ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ 220 ਕੇ.ਵੀ. ਅਲਾਵਲਪੁਰ ਸਬ-ਸਟੇਸ਼ਨ ਤੋਂ ਚੱਲ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਦਿਹਾਤੀ ਇਲਾਕੇ ਭੋਗਪੁਰ ਵਿੱਚ ਦੋ ਨੌਜਵਾਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਜ਼ੀਰਕਪੁਰ ਐਰੋਸਿਟੀ ਵਿੱਚ ਸ਼ਨੀਵਾਰ ਨੂੰ ਸਟੇਟ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ