No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਮਹਾਂਕੁੰਭ ​​ਦਾ ਅੱਜ 34ਵਾਂ ਦਿਨ ਹੈ। ਹੁਣ ਤੱਕ 50 ਕਰੋੜ ਤੋਂ ਵੱਧ ਸ਼ਰਧਾਲੂ ਸੰਗਮ ਵਿੱਚ ਡੁਬਕੀ ਲਗਾ ਚੁੱਕੇ ਹਨ। ਪ੍ਰਯਾਗਰਾਜ ਵਿੱਚ, ਸ਼ੁੱਕਰਵਾਰ ਰਾਤ ਨੂੰ ਲਗਭਗ 2.30 ਵਜੇ ਇੱਕ ਬੋਲੇਰੋ ਦੀ ਇੱਕ ਬੱਸ ਨਾਲ ਟੱਕਰ ਹੋ ਗਈ । ਇਸ ਦੌਰਾਨ, ਲਗਭਗ 10 ਲੋਕਾਂ ਦੀ ਮੌਤ ਹੋ ਗਈ ਅਤੇ 19 ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ, ਸਾਰੇ ਮ੍ਰਿਤਕ ਛੱਤੀਸਗੜ੍ਹ ਦੇ ਰਹਿਣ ਵਾਲੇ ਸਨ ਅਤੇ ਇੱਕ ਬੋਲੈਰੋ ਵਿੱਚ ਸਫ਼ਰ ਕਰ ਰਹੇ ਸਨ। ਇਹ ਹਾਦਸਾ ਪ੍ਰਯਾਗਰਾਜ-ਮਿਰਜ਼ਾਪੁਰ ਹਾਈਵੇਅ ‘ਤੇ ਮੇਜਾ ਇਲਾਕੇ ਵਿੱਚ ਵਾਪਰਿਆ।

ਬੱਸ ‘ਚ ਸਵਾਰ 19 ਲੋਕ ਵੀ ਜ਼ਖਮੀ

ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 19 ਲੋਕ ਵੀ ਜ਼ਖਮੀ ਹੋ ਗਏ ਜੋ ਸੰਗਮ ਵਿੱਚ ਇਸ਼ਨਾਨ ਕਰਕੇ ਵਾਰਾਣਸੀ ਜਾ ਰਹੇ ਸਨ। ਸਾਰੇ ਜ਼ਖਮੀਆਂ ਨੂੰ ਸੀਐਚਸੀ ਰਾਮਨਗਰ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਬੱਸ ਵਿੱਚ ਸਫ਼ਰ ਕਰਨ ਵਾਲੇ ਸਾਰੇ ਸ਼ਰਧਾਲੂ ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ ਦੇ ਰਹਿਣ ਵਾਲੇ ਹਨ।

ਹਾਦਸੇ ‘ਚ ਮ੍ਰਿਤਕਾਂ ਦੀ ਪਛਾਣ

ਬੋਲੇਰੋ ‘ਚ ਸਵਾਰ ਛੱਤੀਸਗੜ੍ਹ ਕੋਰਬਾ ਦੇ ਰਹਿਣ ਵਾਲੇ ਈਸ਼ਵਰੀ ਪ੍ਰਸਾਦ ਜੈਸਵਾਲ, ਸੰਤੋਸ਼ ਸੋਨੀ, ਭਾਗੀਰਥੀ ਜੈਸਵਾਲ, ਸੋਮਨਾਥ, ਅਜੈ ਬੰਜਾਰੇ, ਸੌਰਭ ਕੁਮਾਰ ਸੋਨੀ, ਗੰਗਾ ਦਾਸ ਵਰਮਾ, ਸ਼ਿਵ ਰਾਜਪੂਤ, ਦੀਪਕ ਵਰਮਾ, ਰਾਜੂ ਸਾਹੂ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਹੈ। ਪਰਿਵਾਰਕ ਮੈਂਬਰ ਛੱਤੀਸਗੜ੍ਹ ਤੋਂ ਰਵਾਨਾ ਹੋ ਚੁੱਕੇ ਹਨ।

ਦੱਸਿਆ ਜਾ ਰਿਹਾ ਹੈ ਕਿ ਟੂਰਿਸਟ ਬੱਸ ਆਪਣੇ ਪਾਸੇ ਜਾ ਰਹੀ ਸੀ ਜਦੋਂ ਸਾਹਮਣੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਬੋਲੇਰੋ ਉਸ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਬੋਲੈਰੋ ਦੇ ਡਰਾਈਵਰ ਸਮੇਤ 10 ਸ਼ਰਧਾਲੂਆਂ ਦੀ ਮੌਤ ਹੋ ਗਈ। ਬੋਲੇਰੋ ਵਿੱਚੋਂ ਲਾਸ਼ਾਂ ਕੱਢਣ ਵਿੱਚ ਢਾਈ ਘੰਟੇ ਲੱਗੇ।

ਅੱਜ ਵੀ 8ਵੀਂ ਜਮਾਤ ਤੱਕ ਦੇ ਸਕੂਲ ਬੰਦ

ਮਹਾਂਕੁੰਭ ​​ਦੀ ਭੀੜ ਨੂੰ ਦੇਖਦੇ ਹੋਏ, ਪ੍ਰਯਾਗਰਾਜ ਵਿੱਚ 8ਵੀਂ ਜਮਾਤ ਤੱਕ ਦੇ ਸਕੂਲ ਅਜੇ ਵੀ ਬੰਦ ਹਨ। ਔਨਲਾਈਨ ਪੜਾਈ ਹੋ ਰਹੀ ਹੈ । ICSE ਅਤੇ CISE ਬੋਰਡ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ