ਅਬੋਹਰ ‘ਚ ਲੁਟੇਰਿਆਂ ਨੇ ਘਰ ‘ਚ ਸੌਂ ਰਹੀ ਬਜ਼ੁਰਗ ਮਹਿਲਾ ਦਾ ਕਤਲ ਕਰ ਦਿੱਤਾ | ਇਹ ਘਟਨਾ ਪਿੰਡ ਚੂਹੜੀਵਾਲਾ ਧੰਨਾ ਦੀ ਹੈ ਜਿੱਥੇ ਲੁਟੇਰਿਆਂ ਨੇ ਦੇਰ ਰਾਤ ਘਰ ‘ਚ ਦਾਖਲ ਹੋ ਕੇ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਅਤੇ ਸੋਨੇ ਦਾ ਨੱਕ ਵਾਲਾ ਕੋਕਾ ਖੋਹਿਆ ਵਿਰੋਧ ਕਰਨ ‘ਤੇ ਮਹਿਲਾ ਦੇ ਤੇਜ਼ਧਾਰ ਹਥਿਆਰ ਨਾਲ ਸਿਰ ‘ਤੇ ਵਾਰ ਕੀਤਾ | ਜਿਸ ਕਰਨ ਮਹਿਲਾ ਦੀ ਮੌਤ ਹੋ ਗਈ|
ਮ੍ਰਿਤਕ ਦੀ ਪਛਾਣ 85 ਸਾਲਾ ਖੇਤੀ ਬਾਈ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਭੇਜ ਦਿੱਤਾ ਹੈ। ਮ੍ਰਿਤਕ ਦੇ ਵੱਡੇ ਪੁੱਤਰ ਰਾਮ ਚੰਦ ਨੇ ਦੱਸਿਆ ਕਿ ਘਟਨਾ ਦੇ ਸਮੇਂ ਖੇਤੀ ਬਾਈ ਵਰਾਂਡੇ ਵਿੱਚ ਸੌਂ ਰਹੀ ਸੀ | ਲੁਟੇਰੇ ਰਾਤ ਸਮੇਂ ਘਰ ਵਿੱਚ ਦਾਖਲ ਹੋਏ ਅਤੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਅਤੇ ਸੋਨੇ ਦੀ ਨੱਕ ਵਾਲੀ ਮੁੰਦਰੀ ਖੋਹ ਲਈ। ਜਦੋਂ ਔਰਤ ਨੇ ਵਿਰੋਧ ਕੀਤਾ ਅਤੇ ਰੌਲਾ ਪਾਇਆ ਤਾਂ ਲੁਟੇਰਿਆਂ ਨੇ ਉਸ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ।
ਉਸ ਨੇ ਦੱਸਿਆ ਕਿ ਰੌਲਾ ਸੁਣ ਕੇ ਜਦੋਂ ਤੱਕ ਉਹ ਬਾਹਰ ਆਇਆ ਤਾਂ ਉਸ ਦੀ ਮਾਂ ਦੀ ਮੌਤ ਹੋ ਚੁੱਕੀ ਸੀ। ਸੀਸੀਟੀਵੀ ਫੁਟੇਜ ਵਿੱਚ ਦੋ ਲੁਟੇਰੇ ਭੱਜਦੇ ਨਜ਼ਰ ਆ ਰਹੇ ਹਨ। ਘਟਨਾ ਦੀ ਸੂਚਨਾ ਤੁਰੰਤ ਥਾਣਾ ਖੂਈ ਖੇੜਾ ਪੁਲਸ ਨੂੰ ਦਿੱਤੀ ਗਈ।
ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਡੌਗ ਸਕੁਐਡ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ ਹੈ। ਪੁਲਸ ਮੁਲਜ਼ਮਾਂ ਦੀ ਭਾਲ ਵਿੱਚ ਲੱਗੀ ਹੋਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।