ਗੁਰਦਾਸਪੁਰ ‘ਚ ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਨੇ ਅੱਜ ਤਹਿਸੀਲ ਦਫ਼ਤਰ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਅਤੇ ਖੁਰਾਕ ਸਪਲਾਈ ਵਿਭਾਗ ਦਾ ਅਚਨਚੇਤ ਨਿਰੀਖਣ ਕੀਤਾ। ਇਸ ਜਾਂਚ ਦੇ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਲਾਪਰਵਾਹੀ ਸਾਹਮਣੇ ਆਈ ਹੈ। ਸਰਕਾਰੀ ਦਫਤਰਾਂ ‘ਚ ਬਹੁਤ ਸਾਰੇ ਕਰਮਚਾਰੀ ਗੈਰ-ਹਾਜ਼ਰ ਸਨ |
ਵਧੀਕ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ, ਸਾਰੇ ਸਰਕਾਰੀ ਕਰਮਚਾਰੀਆਂ ਲਈ ਸਮੇਂ ਸਿਰ ਦਫ਼ਤਰ ਪਹੁੰਚਣਾ ਲਾਜ਼ਮੀ ਹੈ। ਜਾਂਚ ਦੌਰਾਨ, ਬਹੁਤ ਸਾਰੇ ਕਰਮਚਾਰੀ ਦਫ਼ਤਰ ਤੋਂ ਗੈਰਹਾਜ਼ਰ ਪਾਏ ਗਏ। ਇਨ੍ਹਾਂ ਸਾਰੇ ਗੈਰਹਾਜ਼ਰ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਕਰਮਚਾਰੀਆਂ ਨੂੰ ਦਿੱਤੇ ਇਹ ਆਦੇਸ਼
ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇੱਕ ਵਿਸ਼ੇਸ਼ ਨਿਰੀਖਣ ਮੁਹਿੰਮ ਚਲਾਈ ਜਾਵੇਗੀ ਜਿਸ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਦੇਰ ਨਾਲ ਆਉਣ ਦੇ ਰੁਝਾਨ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਪਹੁੰਚਣ ਅਤੇ ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਪੂਰੇ ਕਰਨ ਦੇ ਨਿਰਦੇਸ਼ ਵੀ ਦਿੱਤੇ।