ਬਾਲੀਵੁੱਡ ਅਦਾਕਾਰ ਸੋਨੂੰ ਸੂਦ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਏ। ਉਹ ਵੀਡੀਓ ਕਾਨਫਰੰਸਿੰਗ ਰਾਹੀਂ ਜੱਜ ਦੇ ਸਾਹਮਣੇ ਪੇਸ਼ ਹੋਇਆ। ਸੋਨੂੰ ਸੂਦ ਖਿਲਾਫ 29 ਜਨਵਰੀ ਨੂੰ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। ਅਦਾਲਤ ਨੇ ਮੁੰਬਈ ਅੰਧੇਰੀ ਵੈਸਟ ਦੇ ਪੁਲਿਸ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕਰਕੇ ਪੇਸ਼ ਕਰਨ ਲਈ ਕਿਹਾ ਸੀ।
ਜਾਣੋ ਕੀ ਹੈ ਪੂਰਾ ਮਾਮਲਾ
ਲੁਧਿਆਣਾ ਦੇ ਵਕੀਲ ਰਾਜੇਸ਼ ਖੰਨਾ ਵੱਲੋਂ ਦਾਇਰ ਕੀਤੀ ਗਈ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਮੋਹਿਤ ਸ਼ੁਕਲਾ ਨਾਂ ਦੇ ਵਿਅਕਤੀ ਨੇ ਉਸ ਨਾਲ 10 ਲੱਖ ਰੁਪਏ ਦੀ ਠੱਗੀ ਮਾਰੀ ਹੈ। ਵਕੀਲ ਦਾ ਕਹਿਣਾ ਹੈ ਕਿ ਮੋਹਿਤ ਸ਼ੁਕਲਾ ਨੇ ਉਸ ਨੂੰ ਫਰਜ਼ੀ ‘ਰਿਜ਼ਿਕਾ ਕਵਾਇਨ’ ‘ਚ ਨਿਵੇਸ਼ ਕਰਕੇ ਧੋਖਾ ਦਿੱਤਾ ਅਤੇ ਸੋਨੂੰ ਸੂਦ ਨੂੰ ਇਸ ਮਾਮਲੇ ‘ਚ ਗਵਾਹੀ ਦੇਣ ਲਈ ਬੁਲਾਇਆ।
ਗਵਾਹੀ ਲਈ ਤਲਬ ਕੀਤੇ ਗਏ ਸਨ ਸੋਨੂੰ ਸੂਦ
ਇਸ ਸ਼ਿਕਾਇਤ ਤੋਂ ਬਾਅਦ ਸੋਨੂੰ ਸੂਦ ਨੂੰ ਗਵਾਹੀ ਲਈ ਅਦਾਲਤ ‘ਚ ਤਲਬ ਕੀਤਾ ਗਿਆ ਸੀ। ਹਾਲਾਂਕਿ ਅਦਾਲਤ ਵੱਲੋਂ ਕਈ ਵਾਰ ਸੰਮਨ ਭੇਜੇ ਜਾਣ ਦੇ ਬਾਵਜੂਦ ਸੋਨੂੰ ਸੂਦ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਉਨ੍ਹਾਂ ਦੀ ਗੈਰਹਾਜ਼ਰੀ ਕਾਰਨ ਅਦਾਲਤ ਨੇ ਉਨ੍ਹਾਂ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ।