ਲੁਧਿਆਣਾ ‘ਚ ਸਵਿਗੀ ਡਿਲੀਵਰੀ ਬੁਆਏ ਨਾਲ ਦਰਦਨਾਕ ਹਾਦਸਾ ਵਾਪਰਿਆ | ਡਿਲੀਵਰੀ ਬੁਆਏ ਦੇਰ ਰਾਤ ਖਾਣਾ ਡਿਲੀਵਰੀ ਕਰ ਆਪਣੇ ਘਰ ਜਾ ਰਿਹਾ ਸੀ ਕਿ ਅਚਾਨਕ ਉਸਦੀ ਬਾਈਕ ਖਰਾਬ ਹੋ ਗਈ। ਜਦੋਂ ਪੁਲ ‘ਤੇ ਆਪਣੀ ਮੋਟਰ ਸਾਈਕਲ ਦੀ ਮੁਰੰਮਤ ਕਰਨ ਲੱਗਾ ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਡਰਾਈਵਰ ਨੇ ਉਸਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਡਿਲੀਵਰੀ ਬੁਆਏ ਲਗਭਗ 70 ਫੁੱਟ ਉੱਚੇ ਪੁਲ ਤੋਂ ਹੇਠਾਂ ਡਿੱਗ ਪਿਆ। ਜਿਸ ਕਾਰਨ ਉਸਦੀ ਜਾਨ ਚਲੀ ਗਈ।
ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸਦੇ ਜੀਜੇ ਆਕਾਸ਼ ਦਾ ਵਿਆਹ 2021 ਵਿੱਚ ਹੋਇਆ ਸੀ। 4 ਸਾਲ ਬਾਅਦ ਕੁਝ ਸਮਾਂ ਪਹਿਲਾਂ ਉਸਦੇ ਪੁੱਤਰ ਹੋਇਆ। ਆਕਾਸ਼ ਆਪਣੇ ਸਾਥੀ ਹਰਵਿੰਦਰ ਸਿੰਘ ਨਾਲ ਸਵਿਗੀ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ।
ਉਹ ਕੁਝ ਸਾਮਾਨ ਡਿਲੀਵਰ ਕਰਨ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ। ਬਸਤੀ ਜੋਧੇਵਾਲ ਪੁਲ ‘ਤੇ ਉਸ ਨਾਲ ਇਹ ਹਾਦਸਾ ਵਾਪਰਿਆ | ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਨ ਉਸਦੀ ਮੌਤ ਹੋ ਗਈ। ਕਾਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਇਸਦਾ ਟਾਇਰ ਬੁਰੀ ਤਰ੍ਹਾਂ ਖਰਾਬ ਹੋ ਗਿਆ ਸੀ ਅਤੇ ਕਾਰ ਸਿਰਫ਼ ਲੋਹੇ ਦੇ ਰਿਮ ਦੇ ਸਹਾਰੇ ਹੀ ਚੱਲ ਰਹੀ ਸੀ।
ਆਕਾਸ਼ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਵਿੱਚ ਟਿੱਬਾ ਥਾਣੇ ਦੀ ਪੁਲਿਸ ਨੇ ਦੋਸ਼ੀ ਸੁਨੀਲ ਕੁਮਾਰ ਵਾਸੀ ਗੁਰੂ ਅਰਜੁਨ ਦੇਵ ਨਗਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦੋਸ਼ੀ ਇਸ ਵੇਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।