View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਮੰਗਲਵਾਰ, ੨੨ ਮਾਘ (ਸੰਮਤ ੫੫੬ ਨਾਨਕਸ਼ਾਹੀ) (ਅੰਗ: ੬੦੯)

ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥

(ਵਿਆਖਿਆ)

ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ॥੧॥ ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ ॥੨॥ ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩।

ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ੁੱਕਰਵਾਰ, ੨੬ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

|

|

|

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ