View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਮੰਗਲਵਾਰ, ੮ ਮਾਘ (ਸੰਮਤ ੫੫੬ ਨਾਨਕਸ਼ਾਹੀ) (ਅੰਗ: ੬੮੪)


ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

(ਵਿਆਖਿਆ)

 ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ੁੱਕਰਵਾਰ, ੨੬ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ