ਖਨੌਰੀ ਸਰਹੱਦ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ ਅੱਜ 54ਵਾਂ ਦਿਨ ਹੈ। ਵੀਰਵਾਰ ਰਾਤ 12.25 ਵਜੇ, ਡੱਲੇਵਾਲ ਨੇ 3-4 ਵਾਰ ਉਲਟੀਆਂ ਕੀਤੀਆਂ। ਉਨ੍ਹਾਂ ਨੇ 150-200 ਮਿਲੀਲੀਟਰ ਪਾਣੀ ਪੀਤਾ । ਸ਼ੁੱਕਰਵਾਰ ਨੂੰ, ਹਰਿਆਣਾ ਦੇ 10 ਕਿਸਾਨ ਵੀ ਖਨੌਰੀ ਸਰਹੱਦ ‘ਤੇ 111 ਕਿਸਾਨਾਂ ਦੇ ਨਾਲ ਭੁੱਖ ਹੜਤਾਲ ‘ਤੇ ਬੈਠੇ।
SKM ਨੇ PM ਨੂੰ ਲਿਖਿਆ ਪੱਤਰ
ਅੱਜ, ਖਨੌਰੀ ਅਤੇ ਸ਼ੰਭੂ ਦੇ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂਆਂ ਦੀ ਪਟਿਆਲਾ ਦੇ ਪਤਾਰਾ ਵਿੱਚ ਇੱਕ ਮੀਟਿੰਗ ਹੋਵੇਗੀ। ਮੀਟਿੰਗ ਵਿੱਚ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਮਾਰਚ ਸਬੰਧੀ ਰਣਨੀਤੀ ਬਣਾਈ ਜਾਵੇਗੀ।
ਦੂਜੇ ਪਾਸੇ, ਐਸਕੇਐਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਨੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬੇਨਤੀ ਕੀਤੀ ਹੈ।
ਦੱਸ ਦੇਈਏ ਕਿ 15 ਜਨਵਰੀ ਤੋਂ 101 ਕਿਸਾਨ ਡੱਲੇਵਾਲ ਦੀ ਹਮਾਇਤ ਵਿਚ ਭੁੱਖ ਹੜਤਾਲ ਉਤੇ ਹਨ, ਜਿਨਾਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਹੈ। ਵਰਤ ਦੇ 53ਵੇਂ ਦਿਨ ਤੋਂ ਬਾਅਦ ਵੀ ਡੱਲੇਵਾਲ ਡਾਕਟਰੀ ਮਦਦ ਨਹੀਂ ਲੈ ਰਹੇ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਕਿਸਾਨ ਆਗੂ ਅਭਿਮਨਿਊ ਕੋਹਾੜ ਦੇ ਅਨੁਸਾਰ ਡੱਲੇਵਾਲ ਦਾ 20 ਕਿਲੋ ਭਾਰ ਘੱਟ ਗਿਆ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ, ਹਾਲਾਂਕਿ ਡਾਕਟਰਾਂ ਦੀ ਟੀਮ ਉਨ੍ਹਾਂ ‘ਤੇ ਨਜ਼ਰ ਰੱਖ ਰਹੀ ਹੈ।
ਭੁੱਖ ਹੜਤਾਲ ਤੋਂ ਪਹਿਲਾਂ ਸੀ 86 ਕਿਲੋ
ਜਦੋਂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ‘ਤੇ ਬੈਠੇ ਸਨ ਤਾਂ ਉਨ੍ਹਾਂ ਦਾ ਭਾਰ 86 ਕਿਲੋ 900 ਗ੍ਰਾਮ ਸੀ, ਜੋ ਹੁਣ ਘੱਟ ਕੇ 66 ਕਿਲੋ 400 ਗ੍ਰਾਮ ਹੋ ਗਿਆ ਹੈ। ਇੱਕ ਦਿਨ ਪਹਿਲਾਂ ਹੀ ਪ੍ਰਸ਼ਾਸਨ ਅਤੇ ਪੁਲਸ ਅਧਿਕਾਰੀ ਡੱਲੇਵਾਲ ਨੂੰ ਮਿਲਣ ਆਏ ਸਨ। ਡੱਲੇਵਾਲ ਦੇ ਨਾਲ 111 ਕਿਸਾਨਾਂ ਨੇ ਵੀ 2 ਦਿਨ ਪਹਿਲਾਂ ਮਰਨ ਵਰਤ ਸ਼ੁਰੂ ਕੀਤਾ ਹੈ।
21 ਜਨਵਰੀ ਨੂੰ ਦਿੱਲੀ ਕੂਚ
ਦੱਸ ਦੇਈਏ ਕਿ ਹਾਲ ਹੀ ਵਿੱਚ ਪਟਿਆਲਾ ਵਿੱਚ ਕਿਸਾਨਾਂ ਦੀ 4 ਘੰਟੇ ਦੀ ਮੀਟਿੰਗ ਹੋਈ ਸੀ। ਇਸ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 21 ਜਨਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਪੰਧੇਰ ਨੇ ਕਿਹਾ ਕਿ ਜਥੇ ਵਿੱਚ 101 ਕਿਸਾਨ ਸ਼ਾਮਲ ਕੀਤੇ ਜਾਣਗੇ। ਕੇਂਦਰ ਸਰਕਾਰ ਅਜੇ ਵੀ ਗੱਲਬਾਤ ਦੇ ਮੂਡ ਵਿੱਚ ਨਹੀਂ ਹੈ, ਇਸ ਲਈ ਅਸੀਂ ਅੰਦੋਲਨ ਨੂੰ ਹੋਰ ਤੇਜ਼ ਕਰਾਂਗੇ। ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦੇਸ਼ ਦੇ ਹਿੱਤ ਵਿੱਚ ਹਨ ਅਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ।
26 ਜਨਵਰੀ ਨੂੰ ਟਰੈਕਟਰ ਮਾਰਚ
ਦੱਸ ਦੇਈਏ ਕਿ 18 ਤਰੀਕ ਨੂੰ ਕਿਸਾਨ ਅੰਦੋਲਨ ਸਬੰਧੀ SKM ਆਗੂਆਂ ਨਾਲ ਮੀਟਿੰਗ ਹੋਵੇਗੀ। ਇਸ ਤੋਂ ਬਾਅਦ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਹ ਮਾਰਚ ਦੇਸ਼ ਭਰ ਵਿੱਚ ਕੱਢਿਆ ਜਾਵੇਗਾ।