ਜਲੰਧਰ ਵਿੱਚ ਮੇਅਰ ਦੀ ਚੋਣ ਤੋਂ ਬਾਅਦ ਵੀ ਪਾਰਟੀਆਂ ਬਦਲਣ ਦਾ ਰੁਝਾਨ ਜਾਰੀ ਹੈ। ਡਿਪਟੀ ਮੇਅਰ ਨਾ ਬਣਾਏ ਜਾਣ ਤੋਂ ਨਾਰਾਜ਼ ਕੌਂਸਲਰ ਤਰਸੇਮ ਲਖੋਤਰਾ ਨੇ ਆਮ ਆਦਮੀ ਪਾਰਟੀ ਛੱਡ ਕੇ ਆਜ਼ਾਦ ਕੌਂਸਲਰ ਬਣੇ ਰਹਿਣ ਦਾ ਫੈਸਲਾ ਕੀਤਾ ਹੈ।
ਦੱਸ ਦੇਈਏ ਕਿ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਤਰਸੇਮ ਲਖੋਤਰਾ ਨੇ ਚੋਣਾਂ ਦੌਰਾਨ ਟਿਕਟ ਨਾ ਮਿਲਣ ਤੋਂ ਬਾਅਦ ਪਾਰਟੀ ਛੱਡ ਦਿੱਤੀ ਅਤੇ ਆਜ਼ਾਦ ਉਮੀਦਵਾਰ ਵਜੋਂ ਚੋਣਾਂ ਲੜੀਆਂ ਅਤੇ ਵੱਡੀ ਜਿੱਤ ਪ੍ਰਾਪਤ ਕੀਤੀ।