ਨਵੇਂ ਸਾਲ 2025 ਦੀ ਆਮਦ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਮੱਥਾ ਟੇਕਿਆ।
ਨਵਾਂ ਸਾਲ ਚੜ੍ਹਦਿਆਂ ਗੂੰਜੇ ਬੋਲੇ ਸੋ ਨਿਹਾਲ ਦੇ ਜੈਕਾਰੇ
ਜਿਉਂ ਹੀ ਅੱਧੀ ਰਾਤ ਤੋਂ ਬਾਅਦ ਨਵੇਂ ਸਾਲ ਦਾ ਆਗਾਜ਼ ਹੋਇਆ ਤਾਂ ਸੰਗਤਾਂ ਨੇ ਵਾਹਿਗੁਰੂ ਸਿਮਰਨ ਕਰਦਿਆਂ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਗਜਾ ਕੇ ਨਵੇਂ ਸਾਲ ਨੂੰ ਜੀ ਆਇਆ ਆਖਿਆ।
ਸੰਗਤਾਂ ਨੇ ਠੰਡ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ।
CM ਮਾਨ ਨੇ ਦਿੱਤੀਆਂ ਵਧਾਈਆਂ
ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਬਹੁਤ ਬਹੁਤ ਮੁਬਾਰਕਾਂ। ਉਮੀਦ ਕਰਦੇ ਹਾਂ ਕਿ ਇਸ ਸਾਲ ਵਿੱਚ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰੇਗਾ। ਪਰਮਾਤਮਾ ਅੱਗੇ ਅਰਦਾਸ, ਇਹ ਸਾਲ ਸਾਰਿਆਂ ਲਈ ਖੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ। pic.twitter.com/NAT1dGUJWa
— Bhagwant Mann (@BhagwantMann) January 1, 2025
ਨਵੇਂ ਵਰ੍ਹੇ 2025 ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਇਸ ਸਬੰਧੀ ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਕਿ ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਬਹੁਤ ਬਹੁਤ ਮੁਬਾਰਕਾਂ। ਉਮੀਦ ਕਰਦੇ ਹਾਂ ਕਿ ਇਸ ਸਾਲ ਵਿੱਚ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰੇਗਾ। ਪਰਮਾਤਮਾ ਅੱਗੇ ਅਰਦਾਸ, ਇਹ ਸਾਲ ਸਾਰਿਆਂ ਲਈ ਖੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ।