View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੋਟਿ-ਕੋਟਿ ਪ੍ਰਣਾਮ ਕੀਤਾ ਹੈ। ਮਾਨ ਨੇ ਟਵੀਟ ਉਤੇ ਲਿਖਿਆ  ਮਹਾਨ ਸੂਫ਼ੀ ਸੰਤ ਅਤੇ ਦਰਵੇਸ਼ ਭਗਤ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਚ ਦਰਜ ਆਪ ਜੀ ਦੀ ਬਾਣੀ ਬਾਹਰੀ ਦਿਖਾਵੇ ਅਤੇ ਪਾਖੰਡ ਦਾ ਖੰਡਨ ਕਰਦਿਆਂ ਮਨੁੱਖ ਨੂੰ ਸੱਚੀ ਤੇ ਅਸਲ ਭਗਤੀ ਲਈ ਦਿਸ਼ਾ ਪ੍ਰਦਾਨ ਕਰਦੀ ਹੈ।

ਫਰੀਦਕੋਟ ਵਿਚ ਅੱਜ ਲੋਕਲ ਛੁੱਟੀ

ਪੰਜਾਬ ਸਰਕਾਰ ਨੇ 23 ਸਤੰਬਰ ਨੂੰ ਸਕੂਲਾਂ ਅਤੇ ਕਾਲਜਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ। ਇਹ ਲੋਕਲ ਛੁੱਟੀ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੇ ਮੱਦੇਨਜ਼ਰ ਐਲਾਨੀ ਗਈ ਹੈ। ਧਿਆਨਦੇਣਯੋਗ ਹੈ ਕਿ ਇਹ ਛੁੱਟੀ ਸਿਰਫ਼ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਵਿੱਚ ਹੀ ਹੋਵੇਗੀ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਸਕੂਲ ਅਤੇ ਕਾਲਜ ਆਮ ਵਾਂਗ ਖੁੱਲ੍ਹੇ ਹਨ।

ਪੰਜਾਬੀ ਭਾਸ਼ਾ ਦੇ ਪਹਿਲੇ ਕਵੀ ਤੇ ਸੂਫ਼ੀ ਸੰਤ

ਸੂਫ਼ੀ ਸੰਤ ਬਾਬਾ ਸ਼ੇਖ ਫਰੀਦ ਜੀ ਦਾ 1173 ਈਸਵੀ ਵਿੱਚ ਪਾਕਿਸਤਾਨ ਦੇ ਪੰਜਾਬ ਖੇਤਰ ਦੇ ਕਾਠੇਵਾਲ ਪਿੰਡ ਵਿੱਚ ਜਨਮ ਹੋਇਆ। ਬਾਬਾ ਫਰੀਦ ਜੀ ਨੇ ਆਪਣੇ ਨਾਮ ਨਾਲ ਪੰਜਾਬੀ ਸਾਹਿਤ ਨੂੰ ਪਹਿਲੀ ਵਾਰ ਲੋਕਾਂ ਦੀ ਬੋਲੀ ਵਿੱਚ ਰੂਪ ਦਿੱਤਾ।

ਉਹਨਾਂ ਦੀ ਮਾਤਾ ਬੀਬੀ ਮਿਰੀਅਮ ਨੇ ਬਚਪਨ ਤੋਂ ਹੀ ਉਨ੍ਹਾਂ ਨੂੰ ਨਾਮਾਜ਼ ਅਤੇ ਭਗਤੀ ਵੱਲ ਪ੍ਰੇਰਿਆ। ਕਿਹਾ ਜਾਂਦਾ ਹੈ ਕਿ ਬਚਪਨ ਵਿੱਚ ਹਰ ਵਾਰ ਨਾਮਾਜ਼ ਪੜ੍ਹਣ ਤੋਂ ਬਾਅਦ ਉਨ੍ਹਾਂ ਨੂੰ ਗੁੜ (ਸ਼ੱਕਰ) ਮਿਲਦੀ ਸੀ। ਇਸ ਕਾਰਨ ਹੀ ਉਹ “ਗੰਜ-ਏ-ਸ਼ੱਕਰ” ਦੇ ਨਾਂ ਨਾਲ ਮਸ਼ਹੂਰ ਹੋਏ।

ਬਾਬਾ ਫਰੀਦ ਜੀ ਚਿਸ਼ਤੀ ਸੁਫ਼ੀ ਪਰੰਪਰਾ ਨਾਲ ਜੁੜੇ ਅਤੇ ਆਪਣੇ ਮੁਰਸ਼ਿਦ ਖਵਾਜਾ ਕੁਤਬ ਉਦ-ਦਿਨ ਬਖ਼ਤਿਆਰ ਕਾਕੀ ਤੋਂ ਰੂਹਾਨੀ ਸਿੱਖਿਆ ਪ੍ਰਾਪਤ ਕੀਤੀ। ਉਹਨਾਂ ਨੇ ਲੋਕਾਂ ਨੂੰ ਪ੍ਰੇਮ, ਸਾਦਗੀ ਅਤੇ ਨਿਮਰਤਾ ਦਾ ਪਾਠ ਪੜ੍ਹਾਇਆ।

ਉਨ੍ਹਾਂ ਦੀਆਂ ਬਾਣੀਆਂ ਇਤਿਹਾਸਕ ਗ੍ਰੰਥ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵੀ ਦਰਜ ਹਨ, ਜਿੱਥੇ ਉਹਨਾਂ ਦੇ ਸ਼ਬਦ ਅੱਜ ਵੀ ਮਨੁੱਖ ਨੂੰ ਭਗਤੀ, ਸੱਚਾਈ ਅਤੇ ਨਿਮਰਤਾ ਵੱਲ ਪ੍ਰੇਰਦੇ ਹਨ।

1266 ਈਸਵੀ ਵਿੱਚ ਬਾਬਾ ਫਰੀਦ ਜੀ ਜੋਤੀ ਜੋਤ ਸਮਾਏ। ਉਨ੍ਹਾਂ ਦੀ ਦਰਗਾਹ ਪਾਕ ਪੱਤਨ (ਪੁਰਾਣਾ ਅਜੋਧਨ) ਵਿੱਚ ਸਥਿਤ ਹੈ, ਜਿੱਥੇ ਹਰ ਸਾਲ ਲੱਖਾਂ ਸ਼ਰਧਾਲੂ ਉਹਨਾਂ ਦੇ ਉਰਸ ਸਮਾਗਮ ‘ਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਯਾਦ ਕਰਦੇ ਹਨ।

ਬਾਬਾ ਫਰੀਦ ਜੀ ਸਿਰਫ਼ ਇਕ ਸੁਫ਼ੀ ਸੰਤ ਹੀ ਨਹੀਂ ਸਗੋਂ ਪੰਜਾਬੀ ਭਾਸ਼ਾ ਦੇ ਪਹਿਲੇ ਕਵੀ ਵਜੋਂ ਵੀ ਜਾਣੇ ਜਾਂਦੇ ਹਨ। ਉਹਨਾਂ ਦੀ ਬਾਣੀ ਨੇ ਨਾ ਸਿਰਫ਼ ਆਧਿਆਤਮਿਕਤਾ ਦਾ ਸੁਨੇਹਾ ਦਿੱਤਾ, ਸਗੋਂ ਪੰਜਾਬੀ ਸਾਹਿਤ ਨੂੰ ਵੀ ਮਜ਼ਬੂਤ ਨੀਂਹ ਪ੍ਰਦਾਨ ਕੀਤੀ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਵਿੱਚ ਅੱਜ ਇੱਕ ਅਜੀਬ-ਗਰੀਬ ਘਟਨਾ ਦੇਖਣ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਸਾਲ ਦੇ ਪਹਿਲੇ ਚੰਦਰ ਗ੍ਰਹਿਣ ਦੇ ਲੱਗਣ ਵਿੱਚ ਹੁਣ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ-ਇਜ਼ਰਾਈਲ ਦੇ ਹਮਲਿਆਂ ਅਤੇ ਜਾਰੀ ਜੰਗ ਦੇ ਦਰਮਿਆਨ

|

|

|

ਖਬਰਿਸਤਾਨ ਨੈੱਟਵਰਕ- ਅਮਰੀਕਾ-ਇਜ਼ਰਾਈਲ ਤੇ ਈਰਾਨ ਵਿਚਾਲੇ ਜੰਗ ਦਾ ਅੱਜ ਚੌਥਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸੋਮਵਾਰ ਨੂੰ ਪੂਰੀ ਤਰ੍ਹਾਂ ਸ਼ਿਵ ਦੇ ਰੰਗ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਦੇਰ ਰਾਤ ਇੱਕ ਬੇਕਾਬੂ ਬੋਲੈਰੋ ਗੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ