ਖਬਰਿਸਤਾਨ ਨੈੱਟਵਰਕ- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਪਟਿਆਲਾ ਦੀ ਨਾਭਾ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਪੁੱਜੇ ਹਨ। ਦੱਸ ਦੇਈਏ ਕਿ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹਨ।
ਨਾਭਾ ਜੇਲ੍ਹ ਵਿਚ ਬੰਦ ਹਨ ਮਜੀਠੀਆ
ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਨੇ 25 ਜੂਨ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹਨ।ਇਸ ਸਮੇਂ ਦੌਰਾਨ, ਵਿਜੀਲੈਂਸ ਨੇ ਕੇਸ ਨੂੰ ਮਜ਼ਬੂਤ ਕਰਨ ਲਈ ਪੂਰੀ ਕੋਸ਼ਿਸ਼ ਕੀਤੀ ਹੈ। 2021 ਵਿੱਚ ਕਾਂਗਰਸ ਸਰਕਾਰ ਦੌਰਾਨ ਦਰਜ ਕੀਤੇ ਗਏ ਇਸ ਮਾਮਲੇ ਦੇ ਤਹਿਤ, ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ, ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਅਤੇ ਮਜੀਠੀਆ ਦੇ ਸਾਬਕਾ ਪੀਏ ਸਮੇਤ ਕੁੱਲ ਛੇ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਸਨ। ਪੰਜਾਬ, ਹਿਮਾਚਲ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਛਾਪੇਮਾਰੀ ਕਰਕੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਜਾਂਚ ਵੀ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਅਗਲੀ ਪੇਸ਼ੀ ਹੁਣ 4 ਅਕਤੂਬਰ ਨੂੰ ਹੋਵੇਗੀ।